ਪੁਰਾਣੀ ਪੈਨਸ਼ਨ ਨੂੰ ਬਹਾਲੀ ਦੀ ਮੰਗ ਨੂੰ ਲੈ ਕੇ ਕੱਢਿਆ ਰੋਸ ਮਾਰਚ

0
13

ਮਾਨਸਾ1 ਅਕਤੂਬਰ (ਸਾਰਾ ਯਹਾ/ਹੀਰਾ ਸਿੰਘ ਮਿੱਤਲ) ;ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਇਕਾਈ ਮਾਨਸਾ ਵੱਲੋਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਲਾਗੂ ਕਰਵਾਉਣ ਸੰਬਧੀ ਮੰਗ ਨੂੰ ਲੈ ਕੇ ਜਿਲ੍ਹਾ ਮਾਨਸਾ ਦੇ ਵੱਖ-ਵੱਖ ਵਿਭਾਗਾ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ਸਥਾਨਕ ਬਾਲ ਭਵਨ ਵਿਖੇ ਵੱਡੀ ਕੰਨਵੈਸ਼ਨ ਕਰਨ ਉਪੰਰਤ ਸ਼ਹਿਰ ਵਿੱਚ ਮੋਟਰ ਸਾਈਕਲ ਮਾਰਚ ਕੱਢਿਆ। ਇਸ ਮੌਕੇ ਕੰਨਵੈਸ਼ਨ ਨੂੰ  ਸੰਬੋਧਨ ਕਰਦਿਆਂ ਕਰਮਜੀਤ ਸਿੰਘ ਤਾਮਕੋਟ ਅਤੇ ਦਰਸ਼ਨ ਸਿੰਘ ਅਲੀਸ਼ੇਰ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ 01.01.2004 ਤੋਂ ਬਾਦ ਭਰਤੀ ਮੁਲਾਜ਼ਮਾਂ ਉੱਤੇ ਜ਼ਬਰਦਸਤੀ ਨਵੀਂ ਪੈਨਸ਼ਨ ਸਕੀਮ ਥੋਪ ਰਹੀ ਹੈ। ਉਨ੍ਹਾਂ ਦੱਸਿਆ ਕਿ 2004 ਵਿੱਚ ਕੇਂਦਰ ਦੀ ਵਾਜਪੇਈ ਸਰਕਾਰ ਨੇ 01.01.2004 ਤੋਂ ਬਾਦ ਭਰਤੀ ਮੁਲਾਜ਼ਮਾਂ ਉੱਪਰ ਨਵੀਂ ਪੈਨਸ਼ਨ ਸਕੀਮ ਦਾ ਥੋਪਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ, ਜੋ ਕਿ ਸੂਬਾ ਸਰਕਾਰਾਂ ਵਾਸਤੇ ਲਾਗੂ ਕਰਨਾ ਜ਼ਰੂਰੀ ਨਹੀਂ ਸੀ, ਪਰੰਤੂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਖੇਡ ਰਹੀਆਂ ਸਮੇਂ ਦੀਆਂ ਸਰਕਾਰਾਂ ਨੇ ਮੁਲਾਜ਼ਮ ਵਿਰੋਧੀ ਨੀਤੀਆਂ ਅਪਣਾਈਆਂ ਅਤੇ ਨਵੀਂ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ। ਕਿਸਾਨ ਆਗੂ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਮੌਜੂਦਾ ਸਰਕਾਰ ਜਿੱਥੇ ਕਿਸਾਨਾਂ ਦੇ ਵਿਰੁੱਧ ਆਰਡੀਨੈਂਸ ਪਾਸ ਕਰ ਰਹੀ ਹੈ। ਉੱਥੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਰਹੀ ਹੈ। ਸੋ ਕਿਸਾਨ ਮੁਲਾਜਮ ਮਜ਼ਦੂਰ ਦੁਕਾਨਦਾਰ ਏਕਤਾ ਸਮੇਂ ਦੀ ਲੋੜ ਹੈ। ਸੁਖਦਰਸ਼ਨ ਸਿੰਘ ਨੱਤ ਨੇ ਅਤੇ ਬਿੱਕਰਜੀਤ ਸਿੰਘ ਸਾਧੂ ਵਾਲਾ ਨੇ ਆਪਣੀਆਂ ਲੰਬੀਆਂ ਤਕਰੀਰਾਂ ਰਾਹੀ ਸਰਕਾਰਾਂ ਦੇ ਲੁੱਕਵੇਂ ਏਜੰਡਿਆਂ ਦੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਅਧਿਆਪਕਾ ਗੁਰਪ੍ਰੀਤ ਕੌਰ, ਗਗਨਦੀਪ ਕੌਰ, ਰੇਨੂੰ ਰਾਣੀ ਨੇ ਅਧਿਆਪਕਾਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਮਾਰਦਿਆਂ ਕਿਹਾ ਕਿ ਪੈਨਸ਼ਨ ਕਿਸੇ ਮੁਲਾਜ਼ਮ ਲਈ ਸਰਕਾਰ ਵੱਲੋਂ ਵੰਡੀ ਜਾਂਦੀ ਖੈਰਾਤ ਨਹੀਂ, ਮੁਲਾਜ਼ਮਾਂ ਦਾ ਹੱਕ ਹੈ। ਜਿਸ ਨੂੰ ਹਰ ਹਾਲਤ ਵਿੱਚ ਪ੍ਰਾਪਤ ਕੀਤਾ ਜਾਵੇਗਾ। ਮਨਜੀਤ ਸਿੰਘ ਬੱਪੀਆਣਾ ਅਤੇ ਅਜੈਬ ਸਿੰਘ ਅਲੀਸ਼ੇਰ ਨੇ ਕਿਹਾ ਕਿ ਜੇਕਰ ਨਵੀਂ ਪੈਨਸ਼ਨ ਸਕੀਮ ਇੰਨ੍ਹੀ ਹੀ ਵਧੀਆਂ ਹੈ ਤਾਂ ਐਮ.ਐਲ.ਏ./ ਐਮ.ਪੀ. ਉੱਪਰ ਲਾਗੂ ਕਿਉਂ ਨਹੀਂ ਕੀਤੀ ਜਾਂਦੀ? ਰੇਸ਼ਮ ਸਿੰਘ, ਹਰਜੀਤ ਸਿੰਘ ਜੀਦਾ ਨੇ ਵਿਸ਼ੇਸ਼ ਤੌਰ ਤੇ ਬਠਿੰਡਾ ਤੋਂ ਸ਼ਿਰਕਤ ਕੀਤੀ। ਲਖਵਿੰਦਰ ਸਿੰਘ ਮਾਨ ਅਤੇ ਕੁਲਦੀਪ ਸਿੰਘ ਅੱਕਾਵਾਲੀ ਨੇ ਮੌਜੂਦ ਸਾਥੀਆਂ ਨੂੰ ਵਿਸ਼ਵਾਸ਼ ਦਿਵਾਉਂਦਿਆ ਕਿਹਾ ਕਿ ਉਹ ਇਸ ਲੜਾਈ ਵਿੱਚ ਕਿਸੇ ਵੀ ਹੱਦ ਤੱਕ ਜਾਣ ਲਈ ਤਿਆਰ ਹਨ, ਪਰੰਤੂ ਪੁਰਾਣੀਂ ਪੈਨਸ਼ਨ ਦੇ ਆਪਣੇ ਹੱਕ ਨੂੰ ਲੈ ਕੇ ਰਹਿਣਗੇ। ਇਸ ਮੌਕੇ ਦਰਸ਼ਨ ਸਿੰਘ ਜਟਾਣਾ, ਨਿਤਿਨ ਸੋਢੀ ਨੇ ਸੰਬੋਧਨ ਕੀਤਾ। ਇਸ ਮੌਕੇ ਰੇਨੂੰ ਰਾਣੀ, ਰੇਖਾ ਰਾਣੀ, ਨਿਰਮਲਾ ਰਾਣੀ, ਦਮਨਜੀਤ ਸਿੰਘ, ਗੁਰਜੰਟ ਸਿੰਘ, ਕ੍ਰਿਸ਼ਨ ਸਿੰਘ, ਬੇਅੰਤ ਸਿੰਘ, ਰਾਜ ਸਿੰਘ, ਰਾਜਿੰਦਰ ਸਿੰਘ, ਸਿਕੰਦਰ ਸਿੰਘ, ਗੁਰਵਿੰਦਰ ਸਿੰਘ ਸ਼ਾਮਿਲ ਹੋਏ।

NO COMMENTS