
ਬੁਢਲਾਡਾ 9 ਅਪ੍ਰੈਲ(ਸਾਰਾ ਯਹਾਂ/ਅਮਨ ਮਹਿਤਾ) ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸੀਪੀਐਫ਼ ਕਰਮਚਾਰੀ ਯੂਨੀਅਨ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ 1 ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਤੋਂ ਬਾਹਰ ਕਰ ਕੇ ਨਵੀਂ ਪੈਨਸ਼ਨ ਸਕੀਮ ਥੋਪ ਦਿੱਤੀ ਗਈ ਹੈ। ਜਿਸ ਨਾਲ ਮੁਲਾਜ਼ਮਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਗਿਆ ਹੈ । ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ। ਇਸ ਮੌਕੇ ਪ੍ਰਭਜੋਤ ਸਿੰਘ ਸੂਬਾ ਵਾਈਸ ਪ੍ਰਧਾਨ ਸੀਪੀਐਫ਼ ਕਰਮਚਾਰੀ ਯੂਨੀਅਨ, ਪਰਗਟ ਰਾਮ, ਸ਼ਿਵ ਕੁਮਾਰ, ਭੁਪਿੰਦਰ ਸਿੰਘ, ਰਾਮ ਸਾਗਰ, ਗੌਰਵ ਸਿੰਗਲਾ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।ਫੋਟੋ ਬੁਢਲਾਡਾ: ਮੁੱਖ ਮੰਤਰੀ ਦੇ ਨਾਮ ਹਲਕਾ ਵਿਧਾਇਕ ਨੂੰ ਮੰਗ ਪੱਤਰ ਦਿੰਦੇ ਹੋਏ।
