
ਮਾਨਸਾ, 18 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਪੰਜਾਬ ਦੀ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਦੋ ਲੱਖ ਕਰਮਚਾਰੀਆਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦਿਆਂ ਹੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਪਰ ਅੱਜ ਤੋਂ ਦੋ ਸਾਲ ਪਹਿਲਾਂ ਕੀਤਾ ਲਿਖਤੀ ਜਾਰੀ ਕੀਤਾ 18 ਨਵੰਬਰ 2022 ਦਾ ਨੋਟੀਫਿਕੇਸ਼ਨ ਪੰਜਾਬ ਸਰਕਾਰ ਲਾਗੂ ਕਰਨਾ ਭੁੱਲ ਗਈ ਹੈ ਇਸ ਸਬੰਧੀ ਰੋਸ ਪ੍ਰਗਟ ਕਰਦਿਆਂ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਵਿੱਚ ਡੀ ਟੀ ਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ ਨੇ ਕਿਹਾ ਕਿ ਅੱਜ ਨੋਟੀਫਿਕੇਸ਼ਨ ਦੀ ਦੂਜੇ ਵਰੇਗੰਡ ਦੇ ਮੋਕੇ ਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ਤੇ ਜਿਲ੍ਹਾ ਮਾਨਸਾ ਦੇ ਸਕੂਲਾਂ ਰਾਏਪੁਰ, ਕੋਟਲੀ ਕਲਾਂ, ਕੋਟਲੀ ਖੁਰਦ, ਦਾਤੇਵਾਸ, ਖੀਵਾ ਖੁਰਦ, ਤਾਮਕੋਟ, ਰੱਲਾ, ਅਲੀਸ਼ੇਰ ਖੁਰਦ, ਮੰਢਾਲੀ,ਕੋਰਵਾਲਾ, ਫਰਿਦਕੇ, ਗੰਢੂ ਕਲਾਂ,ਧਿਗੜ , ਭੰਮੇ ਖੁਰਦ ਸਕੂਲਾਂ ਵਿੱਚ ਵਿੱਚ ਕਾਲੇ ਬਿੱਲੇ ਲਗਾ ਅਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਕਾਲਾ ਦਿਵਸ ਮਨਾਇਆ ਗਿਆ ।ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਪਣਾ ਹਰਾ ਪੈੱਨ ਆਮ ਪੰਜਾਬੀਆਂ ਦੇ ਲਈ ਚੱਲਣ ਲਈ ਕਿਹਾ ਸੀ ਪਰ ਸਾਨੂੰ ਇਹ ਅਫਸੋਸ ਨਾਲ ਕਹਿਣਾ ਪੈ ਰਿਹਾ ਕਿ ਇਹ ਹਰਾ ਪੈੱਨ ਪੁਰਾਣੀ ਪੈਨਸ਼ਨ ਦਾ ਐਸ ਓ ਪੀ ਜਾਰੀ ਕਰਨ ਲਈ ਹੁਣ ਕਿਉਂ ਨਹੀਂ ਚੱਲ ਰਿਹਾ…?ਡੀ ਟੀ ਐਫ਼ ਦੇ ਸੀਨੀਅਰ ਆਗੂਆਂ ਗੁਰਤੇਜ ਉਭਾ, ਰਾਜਵਿੰਦਰ ਸਿੰਘ ਬੈਹਣੀਵਾਲ,ਗੁਰਬਚਨ ਹੀਰੇਵਾਲਾ , ਗੁਰਪ੍ਰੀਤ ਭੀਖੀ ਨੇ ਕਿਹਾ ਕਿ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੇ ਨਾਲ ਮੀਟਿੰਗ ਸਮੇਂ ਅਤੇ ਪ੍ਰੈੱਸ ਵਿੱਚ ਵੀ ਸਰਕਾਰ ਅਤੇ ਕਰਮਚਾਰੀ ਦੇ ਪੈਨਸ਼ਨ ਫੰਡ ਵਿੱਚ ਜਮਾ 17000 ਹਜ਼ਾਰ ਕਰੋੜ ਦਾ ਕੇਂਦਰ ਸਰਕਾਰ ਵੱਲੋਂ ਵਾਪਸ ਨਾ ਕਰਨ ਦੀ ਦੁਹਾਈ ਦਿੰਦੀ ਹੈ ਅਤੇ ਰਾਜ ਦੀ ਕਮਜ਼ੋਰ ਆਰਥਿਕ ਹਾਲਤ ਵੀ ਦੱਸਦੀ ਹੈ ਪਰ ਇਹ ਸਾਰੇ ਬਹਾਨੇ ਹਨ ਇਹ ਆ ਰਹੀਆਂ ਦਿੱਕਤਾਂ ਸਬੰਧੀ ਸਰਕਾਰ ਨੂੰ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾ ਸੋਚਣਾ ਚਾਹੀਦਾ ਸੀ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਨੇ ਕਿਹਾ ਕਿ ਬੇਲੋੜੀ ਦੇਰੀ ਜਿੱਥੇ ਸਰਕਾਰ ਦੀ ਇੱਛਾ ਸ਼ਕਤੀ ਦੀ ਘਾਟ ਸਾਫ ਝਲਕਦੀ ਹੈ ਉੱਥੇ ਹੀ ਹੋ ਰਹੀ ਦੇਰੀ ਕਾਰਨ ਕਰਮਚਾਰੀਆਂ ਵਿੱਚ ਰੋਸ ਅਤੇ ਬੇਚੈਨੀ ਲਗਾਤਾਰ ਵੱਧ ਰਹੀ ਜੋ ਆਉਣ ਵਾਲੇ ਸਮੇਂ ਵਿੱਚ ਵੱਡੇ ਅੰਦੋਲਨ ਦਾ ਰੂਪ ਧਾਰਨ ਕਰੇਗੀ।ਇਸ ਮੌਕੇ ਨਵਜੋਸ਼ ਸਪੋਲੀਆ, ਗੁਰਦੀਪ ਬਰਨਾਲਾ , ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ,ਬਲਕਾਰ ਸਿੰਘ, ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਜਗਦੇਵ ਸਿੰਘ, ਮੱਘਰ ਸਿੰਘ, ਜਗਪਾਲ ਸਿੰਘ, ਅਮ੍ਰਿਤਪਾਲ ਸਿੰਘ, ਕੁਲਵਿੰਦਰ ਜੋਗਾ, ਅਮਨਦੀਪ ਕੌਰ, ਬੇਅੰਤ ਕੌਰ, ਰੇਨੂੰ ਬਾਲਾ, ਅਮਰਪ੍ਰੀਤ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਰੋਹਿਤ ਬੁਰਜ ਹਰੀ, ਹਰਵਿੰਦਰ ਸਮਾਓ, ਮਨਦੀਪ ਕੁਮਾਰ ਆਦਿ ਅਧਿਆਪਕ ਆਗੂ ਹਾਜ਼ਰ ਸਨ |
