ਮਾਨਸਾ 22 ਅਗਸਤ (ਸਾਰਾ ਯਹਾਂ/ਬੀਰਬਲ ਧਾਲੀਵਾਲ):
ਸੀ.ਪੀ.ਐਫ ਕਰਮਚਾਰੀ ਯੂਨੀਅਨ ਮਾਨਸਾ ਦੇ ਜ਼ਿਲਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਵੱਲੋਂ ਨਹਿਰੀ ਕੋਠੀ ਜਵਾਹਰਕੇ ਵਿਖੇ ਨਹਿਰੀ ਪਟਵਾਰੀਆਂ ਦੇ ਜ਼ਿਲਾ ਪ੍ਰਧਾਨ ਗੁਰਜੰਟ ਸਿੰਘ ਦੀ ਪ੍ਰਧਾਨਗੀ ਵਿੱਚ ਮੀਟਿੰਗ ਕੀਤੀ ਗਈ ।ਜਿਸ ਵਿੱਚ ਧਰਮਿੰਦਰ ਸਿੰਘ ਹੀਰੇਵਾਲਾ ਨੇ ਇੱਕਤਰ ਹੋਏ ਨਹਿਰੀ ਪਟਵਾਰੀਆਂ ਨੂੰ ਯੂਨੀਅਨ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਇੱਕ ਅਕਤੂਬਰ2023 ਨੂੰ ਇੰਡੀਆ ਲੈਵਲ ਹੋ ਰਹੀ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਰੈਲੀ ਵਿਚ ਜਾਣ ਲਈ ਲਾਮਬੰਦੀ ਕੀਤੀ ਅਤੇ ਰੈਲੀ ਵਿਚ ਨਹਿਰੀ ਵਿਭਾਗ ਵੱਲੋਂ ਵੱਧ ਤੋਂ ਵੱਧ ਸਾਥੀਆਂ ਨੂੰ ਹਾਜ਼ਰ ਹੋਣ ਲਈ ਕਿਹਾ ਗਿਆ ।ਤਾਂ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਦੇ ਝੂਠੇ ਪ੍ਰਚਾਰ ਨੂੰ ਪੂਰੇ ਭਾਰਤ ਨੂੰ ਜਾਣੂ ਕਰਵਾਇਆ ਜਾਵੇ ਤਾਂਕਿ ਆਮ ਆਦਮੀ ਪਾਰਟੀ ਦੀ ਅਸਲ ਸੱਚਾਈ ਦਾ ਪਰਦਾਫਾਸ਼ ਕੀਤਾ ਜਾਵੇ।ਇਸ ਮੌਕੇ ਨਹਿਰੀ ਵਿਭਾਗ ਦੇ ਜ਼ਿਲਾ ਪ੍ਰਧਾਨ ਗੁਰਜੰਟ ਸਿੰਘ ਨੇ ਇੱਕ ਵਿਸ਼ਵਾਸ ਦਵਾਇਆ ਕਿ ਕਿ ਨਹਿਰੀ ਪਟਵਾਰੀ ਇੱਕ ਅਕਤੂਬਰ ਦੀ ਰੈਲੀ ਦਿੱਲੀ ਵਿਚ ਵੱਧ ਤੋਂ ਵੱਧ ਸਾਥੀ ਹਾਜ਼ਰ ਹੋਣਗੇ ਅਤੇ ਆਪਣੀ ਯੂਨੀਅਨ ਵੱਲੋਂ ਜ਼ਿਲ੍ਹਾ ਕਮੇਟੀ ਲਈ ਪਟਵਾਰੀ ਬਲਕਰਨ ਸਿੰਘ ਫੌਜੀ ਨੂੰ ਨਾਮਜ਼ਦ ਕੀਤਾ।ਇਸ ਮੌਕੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਨਰਿੰਦਰ ਸਿੰਘ, ਅਵਤਾਰ ਸਿੰਘ, ਯਾਦਵਿੰਦਰ ਸਿੰਘ, ਮਨੋਜ ਕੁਮਾਰ ਨੇ ਸੰਬੋਧਨ ਕੀਤਾ। ਇਹਨਾਂ ਤੋਂ ਇਲਾਵਾ ਨਹਿਰੀ ਪਟਵਾਰ ਯੂਨੀਅਨ ਵੱਲੋਂ ਪਟਵਾਰੀ ਬਲਤੇਜ ਅਲੀ , ਰਾਕੇਸ਼ ਕੁਮਾਰ , ਮਨਦੀਪ ਸਿੰਘ, ਪ੍ਰਦੀਪ ਸਿੰਘ, ਅੰਕਿਤ ਕੁਮਾਰ ਹਾਜ਼ਰ ਸਨ।