*ਪੁਰਾਣੀ ਪੈਨਸ਼ਨ ਬਹਾਲੀ ਲਈ ਮਹਾਂ ਰੈਲੀ ਮੋਹਾਲੀ ਵਿਖੇ*

0
105

ਮਾਨਸਾ 2 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਅੱਜ ਸਥਾਨਕ ਬਾਲ ਭਵਨ ਮਾਨਸਾ ਵਿਖੇ ਸੀ ਪੀ ਐਫ ਕਰਮਚਾਰੀ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ 9 ਦਸੰਬਰ ਨੂੰ ਮੋਹਾਲੀ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੋਕੇ ਧਰਮਿੰਦਰ ਸਿੰਘ ਹੀਰੇਵਾਲਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਦੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਗਿਆ ਹੈ। ਸੂਬਾ ਸਰਕਾਰ ਵਲੋਂ ਤਿੰਨ ਵਾਰ ਕੈਬਨਿਟ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਅਤੇ ਸੂਬਾ ਭਰ ਦੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ। ਹੁਣ ਤੱਕ ਸੂਬਾ ਭਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲੀ ਲਈ ਕੋਈ ਤਜਵੀਜ਼ ਨਹੀਂ ਹੈ,ਇਸ ਲਈ ਪੁਰਾਣੀ ਪੈਨਸ਼ਨ ਨੂੰ ਬਹਾਲ ਕਰਾਉਣ ਲਈ ਸੀ ਪੀ ਐਫ ਕਰਮਚਾਰੀ ਯੂਨੀਅਨ ਪੰਜਾਬ ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜੇਗੀ। ਜ਼ਿਲ੍ਹਾ ਜਨਰਲ ਸਕੱਤਰ ਲਕਸਵੀਰ ਸਿੰਘ ਟੋਡਰਪੁਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਸ ਮਹਾਂ ਰੈਲੀ ਵਿੱਚ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਸਮੇਤ  ਕਿਸਾਨ , ਮਜ਼ਦੂਰ ਅਤੇ ਸਮਾਜਿਕ ਸੰਸਥਾਵਾਂ ਵੀ ਭਾਗ ਲੈਣਗੀਆਂ। ਅਤੇ ਰੈਲੀ ਉਪਰੰਤ ਮੁੱਖ ਮੰਤਰੀ ਪੰਜਾਬ ਦੀ ਚੰਡੀਗੜ੍ਹ ਰਿਹਾਇਸ ਵੱਲ ਮਾਰਚ ਕੀਤਾ ਜਾਵੇਗਾ।              ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਭਜੋਤ ਸਿੰਘ ਸੂਬਾ ਕਮੇਟੀ ਮੈਂਬਰ,ਜੈ ਪਾਲ ਸਿੰਘ, ਅੰਗਰੇਜ਼ ਸਿੰਘ, ਉੱਗਰ ਸਿੰਘ,ਬਲਕਰਨ ਸਿੰਘ, ਜਸਕਰਨ ਸਿੰਘ, ਗੁਰਲਾਲ ਸਿੰਘ, ਜਸਵਿੰਦਰ ਕੁਮਾਰ, ਸੰਦੀਪ ਸਿੰਘ,ਉਗਰ ਸਿੰਘ,ਮਨੋਜ ਕੁਮਾਰ,ਮਾਨਤ ਸਿੰਘ, ਯਾਦਵਿੰਦਰ ਸਿੰਘ ਵਿਰਕ, ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

NO COMMENTS