*ਪੁਰਾਣੀ ਪੈਨਸ਼ਨ ਬਹਾਲੀ ਲਈ 1 ਅਕਤੂਬਰ ਨੂੰ ਦਿੱਲੀ ਵਿਖੇ ਮਹਾਂ ਰੈਲੀ :ਹੀਰੇਵਾਲਾ*

0
37

ਮਾਨਸਾ 17 ਅਗਸਤ(ਸਾਰਾ ਯਹਾਂ/ਮੁੱਖ ਸੰਪਾਦਕ ):

ਸਥਾਨਕ ਬਾਲ ਭਵਨ ਵਿਖੇ ਸੀ ਪੀ ਐਫ ਕਰਮਚਾਰੀ ਯੂਨੀਅਨ ਮਾਨਸਾ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਦੀ ਅਗਵਾਈ ਵਿੱਚ ਹੋਈ।ਮੀਟਿੰਗ ਵਿੱਚ Nmops ਵੱਲੋਂ ਉਲੀਕੇ ਗਏ ਐਕਸ਼ਨ ਦੇ ਤਹਿਤ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ  ਨੂੰ ਪੁਰਾਣੀ ਪੈਨਸ਼ਨ ਬਹਾਲੀ ਲਈ ਮੰਗ ਪੱਤਰ ਦਿੱਤਾ ਜਾਵੇਗਾ। ਜਿਸ ਦੀ ਤਾਰੀਖ ਦਾ ਐਲਾਨ ਜਲਦ ਕੀਤਾ ਜਾਵੇਗਾ।ਅਤੇ ਇੱਕ ਅਕਤੂਬਰ ਨੂੰ ਦਿੱਲੀ ਵਿਖੇ ਹੋਣ ਵਾਲੀ ਨੈਸ਼ਨਲ ਪੱਧਰ ਦੀ ਮਹਾਂ ਰੈਲੀ ਲਈ ਜਿਲ੍ਹਾ ਮਾਨਸਾ  ਦੇ ਵੱਧ ਤੋਂ ਵੱਧ ਸਾਥੀਆਂ ਨੂੰ ਜਾਗਰੂਕ ਕਰਕੇ ਵੱਡੀ ਗਿਣਤੀ ਵਿੱਚ ਰੈਲੀ ਵਿੱਚ ਵੱਧ ਤੋਂ ਵੱਧ ਕਰਮਚਾਰੀਆਂ ਦੀ ਸ਼ਮੂਲੀਅਤ ਕਰਵਾਈ ਜਾਵੇਗੀ। ਉਹਨਾਂ ਕਿਹਾ ਕਿ 80 ਲੱਖ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਨਾ ਦੇ ਕੇ ਉਹਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।ਇਸ ਦਾ ਜਵਾਬ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਦਿੱਤਾ ਜਾਵੇਗਾ। ਅਤੇ ਪੰਜਾਬ ਦੀ ਆਪ ਸਰਕਾਰ ਦੇ ਝੂਠ ਦਾ ਵੀ ਪਰਦਾਫਾਸ਼ ਕੀਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ  ਲਕਸਵੀਰ ਸਿੰਘ ਜਨਰਲ ਸਕੱਤਰ, ਪ੍ਰਭਜੋਤ ਸਿੰਘ ਸੂਬਾ ਮੀਤ ਪ੍ਰਧਾਨ,ਕਰਮਜੀਤ ਸਿੰਘ ਖੀਵਾ,ਉੱਗਰ ਸਿੰਘ, ਭੁਪਿੰਦਰ ਸਿੰਘ ਤੱਗੜ, ਜਸਵਿੰਦਰ ਕੁਮਾਰ,ਜਸਕਰਨ ਬਰ੍ਹੇ,ਮਨੋਜ ਕੁਮਾਰ,ਹਰਦੀਪ ਸਿੰਘ,ਰਸ਼ਵੀਰ ਸਿੰਘ, ਅਵਤਾਰ ਸਿੰਘ ਰਾਠੀ, ਅਮਨਿੰਦਰ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here