*ਪੁਲਿਸ ਅਧਿਕਾਰੀ ਪੋਕਸੋ ਐਕਟ ਨੂੰ ਸੰਜੀਦਗੀ ਨਾਲ ਸਮਝਣ-ਜੱਜ ਗੁਰਜੀਤ ਕੌਰ ਢਿੱਲੋਂ*

0
71

ਮਾਨਸਾ, 18 ਨਵੰਬਰ:(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸ਼ੂਅਲ ਆਫੈਂਸਸ (ਪੋਕਸੋ) ਐਕਟ ਬੱਚਿਆਂ ਦਾ ਯੌਨ ਸ਼ੋਸ਼ਣ ਰੋਕਣ ਲਈ ਬਹੁਤ ਮਹੱਤਵਪੂਰਨ ਐਕਟ ਹੈ, ਜਦੋਂ ਵੀ ਇਸ ਸੰਬੰਧੀ ਕੋਈ ਮਾਮਲਾ ਆਉਂਦਾ ਹੈ ਤਾਂ ਕਮਿਊਨਿਟੀ ਪੁਲਿਸ ਅਧਿਕਾਰੀਆਂ ਨੂੰ ਇਸ ਐਕਟ ਦੀ ਸੰਜੀਦਗੀ ਸਮਝਣ ਦੀ ਲੋੜ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਜੀਤ ਕੌਰ ਢਿੱਲੋਂ ਨੇ ਕਮਿਊਨਿਟੀ ਪੁਲਿਸ ਅਧਿਕਾਰੀਆਂ ਦੀ ਇੱਕ ਰੋਜਾ ਸਿਖਲਾਈ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਇਸ ਐਕਟ ਵਿੱਚ ਜਿੱਥੇ ਬੱਚਿਆਂ ਦੇ ਯੌਨ ਸ਼ੋਸ਼ਣ ਨਾਲ ਸੰਬੰਧਤ ਜੁਰਮ ਦੀ ਵਿਵਸਥਾ ਹੈ ਉੱਥੇ ਇਹ ਐਕਟ ਸੰਬੰਧਤ ਪੁਲਿਸ ਅਧਿਕਾਰੀਆਂ ਦੀ ਜਿੰਮੇਵਾਰੀ ਸੰਬੰਧੀ ਵੀ ਚੌਕਸ ਕਰਦਾ ਹੈ। ਇਸ ਲਈ ਇਨ੍ਹਾਂ ਮਾਮਲਿਆਂ ਨੂੰ ਨਜਿੱਠਣ ਲਈ ਪੁਲਿਸ ਅਧਿਕਾਰੀਆਂ ਨੂੰ ਪ੍ਰੋਫੈਸ਼ਲ ਪਹੁੰਚ ਅਪਣਾਉਣੀ ਚਾਹੀਦੀ ਹੈ। ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ ਪ੍ਰੀਤੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਹੋਈ ਇਸ ਸਿਖਲਾਈ ਵਿੱਚ ਪੂਰੇ ਜ਼ਿਲ੍ਹੇ ਵਿੱਚੋਂ ਕਮਿਊਨਿਟੀ ਪੁਲਿਸ ਅਫਸਰਾਂ ਨੇ ਸ਼ਿਰਕਤ ਕੀਤੀ।

NO COMMENTS