-ਪੁਲਿਸ, ਨਰਸਾਂ, ਅਤੇ ਸਫਾਈ ਸੇਵਕਾਂ ਨੂੰ ਸਮਰਪਿਤ ‘ਵਿਸ਼ਵ ਸਿਹਤ ਦਿਵਸ’: ਸਿਵਲ ਸਰਜਨ

0
81

ਮਾਨਸਾ 7 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ):ਹਰ ਸਾਲ ਵਿਸ਼ਵ ਸਿਹਤ ਦਿਵਸ 7 ਅਪ੍ਰੈਲ ਨੂੰ ਦੁਨੀਆ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਸਾਲ ਵਿਸ਼ਵ ਸਿਹਤ ਦਿਵਸ ਸਿਹਤ ਵਿਭਾਗ ਦੀਆਂ ਨਰਸਾਂ, ਸਫਾਈ ਸੇਵਕਾਂ ਅਤੇ ਪੁਲਿਸ ਮੁਲਾਜ਼ਮਾਂ ਨੂੰ ਸਮਰਪਿਤ ਹੈ, ਜੋ ਇਸ ਸਾਲ ਵਿਸ਼ਵ ਵਿਚ ਫੈਲੀ ਕੋਰੋਨਾ ਦੀ ਮਹਾਮਾਰੀ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਰਹੇ ਹਨ।
    ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਕਿਹਾ ਕਿ ਇਸ ਮੌਕੇ ਸਿਹਤ ਵਿਭਾਗ, ਪੁਲਿਸ ਅਤੇ ਸਫ਼ਾਈ ਕਰਮਚਾਰੀਆਂ ਵੱਲੋਂ ਕੋਰੋਨਾ ਵਾਇਰਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਕੇ ਸੇਵਾ ਨਿਭਾਈ ਜਾ ਰਹੀ ਹੈ। ਜਿੱਥੇ ਪੁਲਿਸ ਕਰਮੀਆਂ ਦੁਆਰਾਂ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਨਿਗਰਾਨੀ ਰੱਖੀ ਜਾ ਰਹੀ ਹੈ ਕਿ ਕੋਈ ਵੀ ਬੇਵਜਾਹ ਆਪਣੇ ਘਰ ਤੋਂ ਬਾਹਰ ਨਾ ਨਿੱਕਲੇ ਉੱਥੇ ਹੀ ਸਿਹਤ ਕਰਮੀਆਂ ਦੁਆਰਾ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਬੀਮਾਰੀ ਦੇ ਬਚਾਅ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਯੋਗ ਉਪਰਾਲਿਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਫਾਈ ਸੇਵਕਾਂ ਵੱਲੋਂ ਵੀ ਬਿਨਾ ਕਿਸੇ ਭੈਅ ਤੋਂ ਆਪਣਾ ਯੋਗਦਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿਚ ਕੰਮ ਕਰਦੀਆਂ ਨਰਸਾਂ ਅਤੇ ਹੋਰ ਸਾਰੇ ਸਿਹਤ ਕਰਮੀਆਂ ਦੀ ਸਿਹਤ ਸੁਰੱਖਿਆ ਦਾ ਵੀ ਖਾਸ ਖਿਆਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਵਿਰੁੱਧ ਲੜ ਰਹੇ ਸਾਰੇ ਅਧਿਕਾਰੀਆਂ ਕਰਮਚਾਰੀਆਂ ਦਾ ਯੋਗਦਾਨ ਸ਼ਲਾਘਾਯੋਗ ਹੈ।
    ਸਿਵਲ ਸਰਜਨ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਦੇ ਮਕਸਦ ਤਹਿਤ ਵਿਸ਼ਵ ਸਿਹਤ ਦਿਵਸ ਮਨਾਇਆ ਜਾਂਦਾ ਹੈ। ਫਲੋਰੈਂਸ ਨਾਈਟਿੰਗਗੇਲ ਨੂੰ ਮਾਡਰਨ ਨਰਸਿੰਗ ਦੀ ਸੰਸਥਾਪਕ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੂੂੰ  ਲੇਡੀ ਵਿਦ ਲੈਂਪ ਦੇ ਦੇ ਤੌਰ ਤੇ ਵੀ ਸੰਬੋਧਨ ਕੀਤਾ ਜਾਂਦਾ ਹੈ। ਵਿਸ਼ਵ ਭਰ ਵਿਚ ਸਿਹਤ ਅਤੇ ਸਮਾਜਿਕ ਕਾਰਜਾਂ ਵਿਚ 70 ਫ਼ੀਸਦੀ ਔਰਤਾਂ ਕਾਰਜਸ਼ੀਲ ਹਨ ਜਿੰਨ੍ਹਾਂ ਵਿਚੋਂ ਨਰਸਿੰਗ ਸਟਾਫ ਇਕ ਮੁੱਖਾ ਹਿੱਸਾ ਹੈ।

NO COMMENTS