ਫਾਜਿ਼ਲਕਾ, 30 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ):
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪੁਲਿਸ ਵਿਭਾਗ ਵੱਲੋਂ ਸ੍ਰੀ ਗੌਰਵ ਯਾਦਵ ਆਈਪੀਐਸ ਡੀਜੀਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਫਾਜਿ਼ਲਕਾ ਵਿਚ 2 ਦਸੰਬਰ ਨੂੰ ਪਹਿਲੀ ਓਪਨ ਐਥੇਲੇਟਿਕਸ ਚੈਂਪੀਅਨਸਿ਼ਪ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਐਸ ਐਸ ਪੀ ਫਾਜਿ਼ਲਕਾ ਸ੍ਰੀ ਮਨਜੀਤ ਸਿੰਘ ਢੇਸੀ ਨੇ ਦਿੱਤੀ ਹੈ।
ਐਸਐਸਪੀ ਸ੍ਰੀ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਇਹ ਖੇਡਾਂ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਵਿਚ ਸਹਾਈ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਨਸਿ਼ਆਂ ਖਿਲਾਫ ਮੁਹਿੰਮ ਵਿੱਢੀ ਗਈ ਹੈ ਅਤੇ ਇਕ ਪਾਸੇ ਜਿੱਥੇ ਪੁਲਿਸ ਨਸ਼ੇ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰ ਰਹੀ ਹੈ ਉਥੇ ਹੀ ਪੁਲਿਸ ਵੱਲੋਂ ਜਨ ਜਾਗਰੂਕਤਾ ਲਈ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿਚ ਲਗਾਉਣ ਲਈ ਵੀ ਇਸ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਐਸਐਸਪੀ ਸ: ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ 2 ਦਸੰਬਰ ਨੂੰ ਇਹ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜਿਲ਼ਕਾ ਵਿਚ ਹੋਣਗੇ। ਇੰਨ੍ਹਾਂ ਵਿਚ 100 ਮੀਟਰ, 400 ਮੀਟਰ ਅਤੇ 1500 ਮੀਟਰ ਦੌੜ, ਉੱਚੀ ਤੇ ਲੰਬੀ ਛਾਲ, ਸ਼ਾਟਪੁੱਟ, ਜੈਵਲਿ ਥ੍ਰੋਅ, ਡਿਸਕਸ ਥ੍ਰੋਅ ਅਤੇ ਹੈਮਰ ਥ੍ਰੋਅ ਵਰਗੀਆਂ ਖੇਡਾਂ ਦੇ ਮੁਕਾਬਲੇ ਹੋਣਗੇ। ਇੰਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਆਕਰਸ਼ਕ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਨੇ ਜਿ਼ਲ੍ਹਾ ਵਾਸੀਆਂ ਨੂੰ ਵੱਧ ਚੜ੍ਹ ਕੇ ਇੰਨ੍ਹਾਂ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਦਾ ਸੱਦਾ ਦਿੱਤਾ ਹੈ।