ਪੁਲਿਸ ਹਿਰਾਸਤ ‘ਚ ਵਿਅਕਤੀ ਦੀ ਮੌਤ, ਪਰਿਵਾਰ ਦਾ ਇਲਜ਼ਾਮ ਪੁਲਿਸ ਨੇ ਕੁੱਟ-ਕੁੱਟ ਮਾਰਿਆ

0
81

ਅੰਮ੍ਰਿਤਸਰ 12,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਪੁਲਿਸ ਥਾਣਾ ਕੰਬੋ ਵਿੱਚ ਇਕ ਵਿਅਕਤੀ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਪੁਲਿਸ ਨੇ ਇਕ ਵਿਅਕਤੀ ਨੂੰ ਐਨਡੀਪੀਸੀ ਐਕਟ ਅਧੀਨ ਕਾਬੂ ਕਰਕੇ ਮਾਮਲਾ ਦਰਜ ਕੀਤਾ ਸੀ। ਉਸ ਦੇ ਪਰਿਵਾਰਕ ਮੈਂਬਰ ਕੱਲ੍ਹ ਤੋਂ ਹੀ ਪੁਲਿਸ ਨੂੰ ਪ੍ਰੀਤਮ ਸਿੰਘ ਨੂੰ ਮਿਲਣ ਲਈ ਕਹਿ ਰਹੇ ਸੀ ਪਰ ਪੁਲਿਸ ਨੇ ਪਰਿਵਾਰਕ ਮੈਂਬਰਾ ਨੂੰ ਮਿਲਣ ਨਹੀਂ ਦਿੱਤਾ।

ਪੁਲਿਸ ਵਲੋਂ ਇਹ ਕਿਹਾ ਜਾ ਰਿਹਾ ਹੈ ਕਿ ਪ੍ਰੀਤਮ ਸਿੰਘ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਸਵੇਰ ਤੋਂ ਹੀ ਥਾਣੇ ਨੂੰ ਬੰਦ ਕੀਤਾ ਹੋਇਆ ਹੈ। ਪੁਲਿਸ ਅਧਿਕਾਰੀ ਤੋਂ ਸਿਵਾਏ ਹੋਰ ਕਿਸੇ ਵੀ ਵਿਅਕਤੀ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ। ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾ ਨੇ ਕਿਹਾ ਕਿ ਪ੍ਰੀਤਮ ਨੂੰ ਕੱਲ੍ਹ ਦਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੋਇਆ ਹੈ ਅਤੇ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਸੀ। ਬੀਤੀ ਰਾਤ ਵੀ ਮਿਲਣ ਨਹੀਂ ਦਿੱਤਾ ਗਿਆ। ਤੇ ਹੁਣ ਪੁਲਿਸ ਕਹਿ ਰਹੀ ਹੈ ਕਿ ਪ੍ਰੀਤਮ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ ਹੈ।

ਉਨ੍ਹਾਂ ਕਿਹਾ ਕਿ ਪ੍ਰੀਤਮ ਖ਼ੁਦਕੁਸ਼ੀ ਕਰਨ ਵਾਲਾ ਨਹੀਂ ਹੈ। ਉਸ ਨੂੰ ਪੁਲਿਸ ਨੇ ਕੁੱਟ ਕੁੱਟ ਕੇ ਮਾਰ ਦਿੱਤਾ ਹੈ। ਪਰਿਵਾਰ ਨੇ ਮੰਗ ਕੀਤੀ ਕਿ  ਪੁਲਿਸ ਵਾਲਿਆਂ ‘ਤੇ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਮੈਜਿਸਟ੍ਰੇਟ ਜਾਂਚ ਚਲ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਵਲੋਂ ਆਤਮਹੱਤਿਆ ਕੀਤੀ ਗਈ ਹੈ। ਬਾਕੀ ਜਾਂਚ ਪੂਰੀ ਹੋਣ ਤੋਂ ਬਾਅਦ ਜਾਣਕਰੀ ਦਿੱਤੀ ਜਾਏਗੀ

LEAVE A REPLY

Please enter your comment!
Please enter your name here