*ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਸਕੀਮਾਂ ਬਾਰੇ ਹਰ ਵੀਰਵਾਰ ਨੂੰ*

0
30

ਮਾਨਸਾ, 26 ਅਗਸਤ (ਸਾਰਾ ਯਹਾਂ/ ਬੀਰਬਲ ਧਾਲੀਵਾਲ) : ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਹਰ ਹਫ਼ਤੇ ਦੇ ਵੀਰਵਾਰ ਨੂੰ ਲੋਕ ਸੁਣਵਾਈ ਲਈ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫਤਰ ਵਿਖੇ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਲੋਕ ਸੁਣਵਾਈ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ), ਸ਼੍ਰੀ ਟੀ.ਬੈਨਿਥ ਆਈ.ਏ.ਐਸ. ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਦੱਸਿਆ ਕਿ ਪਿੰਡਾਂ ਦੇ ਵਸਨੀਕਾਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਸਕੀਮਾਂ/ਯੋਜਨਾਵਾਂ ਦਾ ਸਮਾਂਬੱਧ ਢੰਗ ਨਾਲ ਲਾਭ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਹਫ਼ਤੇ ਦੇ ਹਰੇਕ ਵੀਰਵਾਰ ਨੂੰ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਅਤੇ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਜ਼ਿਲ੍ਹਾ ਪ੍ਰੀਸ਼ਦ ਨਾਲ ਸਬੰਧਤ ਸਕੀਮਾਂ/ਕੰਮਕਾਜ ਲਈ ਲੋਕ ਪਹੁੰਚ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਹਫ਼ਤਾਵਾਰੀ ਲੋਕ ਸੁਣਵਾਈ ਦੌਰਾਨ ਕੋਈ ਵੀ ਪਿੰਡ ਦਾ ਵਿਅਕਤੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਸਕੀਮਾਂ ਜਿਵੇਂ ਕਿ ਮਗਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਆਦਿ ਸਬੰਧੀ ਸ਼ਿਕਾਇਤ ਜਾਂ ਆਪਣੇ ਸੁਝਾਅ ਦੇ ਸਕਦਾ ਹੈ, ਜਿਸ ਦਾ ਇੰਦਰਾਜ ਦਫ਼ਤਰ ਵਿਖੇ ਰਜਿਸਟਰ ਵਿੱਚ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ) ਸ੍ਰੀ ਟੀ.ਬੈਨਿਥ ਆਈ.ਏ.ਐਸ. ਨੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਲੋਕ ਸੁਣਵਾਈ ਲਈ ਉਲੀਕੇ ਪ੍ਰੋਗਰਾਮ ਦੀ ਪਿੰਡਾਂ ਵਿਚ ਵੱਧ ਤੋਂ ਵੱਧ ਮੁਨਿਆਦੀ ਕਰਵਾਈ ਜਾਵੇ।
ਤਸਵੀਰਾਂ 1ਅਤੇ 2
ਵਧੀਕ ਡਿਪਟੀ ਕਮਿਸ਼ਨਰ (ਸਹਿਰੀ/ਵਿਕਾਸ) ਸ੍ਰੀ ਟੀ. ਬੈਨਿਥ ਆਈ.ਏ.ਐਸ. ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਸਕੀਮਾਂ ਦਾ ਜਾਇਜ਼ਾ ਲੈਣ ਲਈ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

LEAVE A REPLY

Please enter your comment!
Please enter your name here