ਬੁਢਲਾਡਾ 11 ਜੂਨ (ਸਾਰਾ ਯਹਾਂ/ਅਮਨ ਮਹਿਤਾ): ਪੰਜਾਬ ਸਰਕਾਰ ਵੱਲੋਂ ਪੇਅ ਕਮੀਸ਼ਨ ਦੀ ਰਿਪੋਰਟ ਦੀ ਮਿਆਦ 31 ਅਗਸਤ ਤੱਕ ਵਧਾਉਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਇੱਕ ਵਰਚੂਅਲ ਮੀਟਿੰਗ ਰਾਹੀਂ ਅਧਿਆਪਕ ਦਲ ਪੰਜਾਬ ਦੇ ਜਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਮਾਨ ਨੇ ਕਹੇ। ਉਨ੍ਹਾ ਕਿਹਾ ਕਿ ਸਰਕਾਰ ਦੇ ਬਜਟ ਸ਼ੈਸ਼ਨ ਵਿੱਚ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾ ਅਨੁਸਾਰ ਸੋਧੇ ਸਕੇਲ ਦੇਣ ਦਾ ਐਲਾਨ ਕੀਤਾ ਸੀ। ਪਰ ਹੁਣ ਤਾਜਾਂ ਕੀਤੇ ਵਾਧੇ ਨੇ ਸਰਕਾਰ ਦੀ ਕਹਿਣੀ ਅਤੇ ਕਥਨੀ ਵਿੱਚ ਪਾੜੈ ਨੂੰ ਸਪਸ਼ਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਸਰਕਾਰ ਬਣਨ ਦੇ ਪਹਿਲੇ 100 ਦਿਨਾਂ ਵਿੱਚ ਪੇਅ ਕਮੀਸ਼ਨ ਦੀ ਰਿਪੋਰਟ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਹੁਣ 4 ਸਾਲ ਬੀਤ ਜਾਣ ਤੱਕ ਸਰਕਾਰ ਨੇ ਰਿਪੋਰਟ ਲਾਗੂ ਨਹੀਂ ਕੀਤੀ। ਇਸ ਮੌਕੇ ਸੂਬਾਈ ਆਗੂ ਦਰਸ਼ਨ ਬਰੇਟਾ, ਨਾਜਮ ਸਿੰਘ, ਪ੍ਰੀਤਮ ਸਿੰਘ, ਪ੍ਰਭੂ ਸਿੰਘ, ਰਾਜਿੰਦਰ ਸਿੰਘ, ਭੂਪਿੰਦਰ ਸਿੰਘ, ਸ਼ਮਸ਼ੇਰ ਸਿੰਘ, ਵਨੀਤ ਕੁਮਾਰ, ਸਮਰਜੀਤ ਸਿੰਘ, ਸਿਕੰਦਰ ਸਿੰਘ, ਨੈਬ ਸਿੰਘ, ਬਲਕਰਨ ਸਿੰਘ, ਗੁਰਲਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਅਪਕ ਹਾਜ਼ਰ ਸਨ।