*ਪੈਨ ਇੰਡੀਆਂ ਮੁਹਿੰਮ ਤਹਿਤ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਸ਼ਨਾਖਤੀ ਕਾਰਡ ਵੰਡਣ ਦੀ ਮੁਹਿੰਮ ਦਾ ਕੀਤਾ ਗਿਆ ਆਗਾਜ਼*

0
25

ਮਾਨਸਾ, 02 ਨਵੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਉਨ੍ਹਾਂ ਦੇ ਕੇਸਾਂ ਦੀ ਸਹੀ ਜਾਣਕਾਰੀ ਦੇਣ ਅਤੇ ਪਹਿਚਾਣ ਪੱਤਰ ਬਣਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਮੈਡਮ ਸ਼ਿਲਪਾ ਨੇ ਦੱਸਿਆ ਕਿ ਇਨ੍ਹਾਂ ਪਹਿਚਾਣ ਪੱਤਰਾਂ ਨਾਲ ਹਰ ਕੈਦੀ ਅਤੇ ਹਵਾਲਾਤੀ ਦੇ ਕੇਸ ਦਾ ਪੂਰਾ ਵੇਰਵਾ, ਜੇਲ੍ਹ ਵਿੱਚ ਦਾਖਲ ਹੋਣ ਦੀ ਤਰੀਕ, ਫੈਸਲੇ ਦੀ ਤਰੀਕ, ਅਪੀਲ ਸਬੰਧੀ ਜਾਣਕਾਰੀ, ਵਕੀਲ ਸਬੰਧੀ ਜਾਣਕਾਰੀ ਮਿਲੇਗੀ।
ਉਨ੍ਹਾਂ ਦੱਸਿਆ ਕਿ ਇਹ ਪਹਿਚਾਣ ਪੱਤਰ ਹਰ ਕੈਦੀ ਅਤੇ ਹਵਾਲਾਤੀ ਨੂੰ ਸਰਕਾਰ ਵੱਲੋਂ ਮੁਫਤ ਮਹੁੱਈਆ ਕਰਵਾਏ ਜਾ ਰਹੇ ਹਨ।  ਉਨ੍ਹਾਂ ਦੱਸਿਆ ਕਿ 07 ਨਵੰਬਰ, 2022 ਤੱਕ ਜੇਲ੍ਹ ਵਿੱਚ ਬਕਾਇਦਾ ਪੈਨਲ ਐਡਵੋਕੇਟ ਅਤੇ ਪੈਰਾ ਲੀਗਲ ਵਲੰਟੀਅਰ ਦੀਆਂ ਟੀਮਾਂ ਬਣਾ ਕੇ ਹਰ ਕੈਦੀ ਅਤੇ ਹਵਾਲਾਤੀ ਤੱਕ ਪਹੁੰਚ ਕਰ ਕੇ ਉਨ੍ਹਾਂ ਦੇ ਕਾਰਡ ਬਣਾਏ ਜਾ ਰਹੇ ਹਨ ਅਤੇ ਉਨ੍ਹਾਂ ਦੀ ਪੂਰੀ ਡਿਟੇਲ ਇਕੱਠੀ ਕੀਤੀ ਜਾ ਰਹੀ ਹੈ। ਇਸ ਨਾਲ ਹਰ ਕੈਦੀ ਅਤੇ ਹਵਾਲਾਤੀ ਦਾ ਰਿਕਾਰਡ ਮੈਨਟੇਨ ਕਰਨ ਵਿੱਚ ਬਹੁਤ ਸਹਾਇਤਾ ਮਿਲੇਗੀ। ਐਡਵੋਕੇਟ ਮਿਸ ਬਲਵੀਰ ਕੌਰ ਅਤੇ ਪੈਰਾ ਲੀਗਲ ਵਲੰਟੀਅਰ ਸ਼੍ਰੀ ਗੁਰਲਾਲ ਸਿੰਘ ਨੇ ਜੇਲ੍ਹ ਸਟਾਫ ਨਾਲ ਮਿਲ ਕੇ ਹਵਾਲਾਤੀਆਂ ਅਤੇ ਕੈਦੀਆਂ ਦਾ ਡਾਟਾ ਇਕੱਠਾ ਕੀਤਾ ਅਤੇ ਉਨ੍ਹਾਂ ਦੇ ਸ਼ਨਾਖਤੀ ਕਾਰਡ ਬਣਾਏ ਗਏ। ਇਸ ਮੌਕੇ ਸ਼੍ਰੀ ਨਰਪਿੰਦਰ ਸਿੰਘ ਅਤੇ ਸ਼੍ਰੀ ਕਰਨਵੀਰ ਸਿੰਘ, ਡਿਪਟੀ ਸੁਪਰਡੈਂਟ, ਜਿਲ੍ਹਾ ਜੇਲ ਮਾਨਸਾ ਹਾਜਰ ਸਨ।

NO COMMENTS