ਮਾਨਸਾ, 13 ਅਕਤੂਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਗਰਾਮ ਪੰਚਾਇਤ ਚੋਣਾਂ 2024 ਦੇ ਮੱਦੇਨਜ਼ਰ ਪੋਲਿੰਗ ਪਾਰਟੀਆਂ ਦੀ ਤੀਜੀ ਰੈਂਡੇਮਾਈਜੇਸ਼ਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਨਿਗਰਾਨੀ ਹੇਠ ਹੋਈ ਜਿਸ ਤਹਿਤ ਪੋਲਿੰਗ ਪਾਰਟੀਆਂ ਨੂੰ 547 ਪੋਲਿੰਗ ਬੂਥਾਂ ਤੇ ਸਾਫਟਵੇਅਰ ਦੀ ਮਦਦ ਨਾਲ ਬਿਨਾਂ ਕਿਸੇ ਮਨੁੱਖੀ ਦਖਲ ‘ਤੇ ਲਗਾਇਆ ਗਿਆ ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹਰ ਪੋਲਿੰਗ ਸਟੇਸ਼ਨ ‘ਤੇ ਪੰਜ ਪੋਲਿੰਗ ਪਾਰਟੀਆਂ ਦੇ ਮੁਲਾਜ਼ਮ ਤੈਨਾਤ ਕੀਤੇ ਗਏ ਹਨ ਜੋ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਆਦਰਸ਼ ਚੋਣ ਜਾਬਤੇ ਤਹਿਤ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣਗੇ । ਉਹਨਾਂ ਕਿਹਾ ਕਿ ਜਿਲ੍ਹੇ ਦੇ ਪੰਜ ਬਲਾਕਾਂ ‘ਚ ਸਥਾਪਿਤ ਪੋਲਿੰਗ ਬੂਥਾਂ ‘ਤੇ ਪਾਰਦਰਸ਼ੀ ਢੰਗ ਨਾਲ ਬਿਨਾਂ ਕਿਸੇ ਡਰ, ਭੈਅ ਤੇ ਭੇਦਭਾਵ ਦੇ ਵੋਟਾਂ ਭੁਗਤਾਈਆਂ ਜਾਣਗੀਆਂ ।