ਪੋਲਿੰਗ ਬੂਥਾਂ ਬਾਹਰ ਸਿਹਤ ਵਿਭਾਗ ਦੀਆਂ ਟੀਮਾਂ ਤਾਇਨਾਤ, ਕੋਵਿਡ ਨਿਯਮਾਂ ਕਰਕੇ ਸਖਤੀ

0
29

ਅੰਮ੍ਰਿਤਸਰ 14,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਪੰਜਾਬ ਦੀ ਲੋਕਲ ਬਾਡੀ ਚੋਣ ਲਈ ਐਤਵਾਰ ਨੂੰ ਸੂਬੇ ਭਰ ਵਿੱਚ ਵੋਟਿੰਗ ਹੋ ਰਹੀ ਹੈ। ਇਸ ਦੌਰਾਨ ਵੋਟਰਾਂ ਤੇ ਉਮੀਦਵਾਰਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਧਰ, ਪ੍ਰਸ਼ਾਸ਼ਨ ਵੱਲੋਂ ਵੀ ਪੁਖਤਾ ਇੰਤਜਾਮ ਕੀਤੇ ਗਏ ਹਨ।

ਇਸ ਵਾਰ ਸਭ ਤੋਂ ਅਲੱਗ ਜੋ ਚੀਜ਼ ਨਜ਼ਰ ਆ ਰਹੀ ਹੈ, ਉਹ ਕੋਵਿਡ ਨਿਯਮਾਂ ਦੇ ਤਹਿਤ ਪੋਲਿੰਗ ਬੂਥਾਂ ਦੇ ਬਾਹਰ ਕੀਤੀ ਗਈ ਸਿਹਤ ਵਿਭਾਗ ਦੀਆਂ ਟੀਮਾਂ ਦੇ ਤਾਇਨਾਤੀ ਹੈ।

ਇਸ ਤਹਿਤ ਸਿਹਤ ਵਿਭਾਗ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਹਰ ਬੂਥ ਤੇ ਵੋਟਰ ਦਾ ਬਕਾਇਦਾ ਬੁਖਾਰੀ ਚੈੱਕ ਕੀਤਾ ਜਾ ਰਿਹਾ ਹੈ। ਬਿਨ੍ਹਾਂ ਮਾਸਕ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਤੇ ਸੋਸ਼ਲ ਡਿਸਟੈਸਿੰਗ ਦੇ ਨਿਯਮ ਦੀ ਵੀ ਪਾਲਣਾ ਕਰਨ ਲਈ ਕਿਹਾ ਜਾ ਰਿਹਾ ਹੈ।

ਦੱਸ ਦੇਈਏ ਕਿ ਵੋਟਿੰਗ ਸਵੇਰੇ ਅੱਠ ਵਜੇ ਸ਼ੁਰੂ ਹੋਈ ਤੇ ਸ਼ਾਮ ਚਾਰ ਵਜੇ ਤੱਕ ਜਾਰੀ ਰਹੇਗੀ। ਅੱਠ ਨਗਰ ਨਿਗਮਾਂ, 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ 2,302 ਵਾਰਡਾਂ ਦੀਆਂ ਚੋਣਾਂ ਲਈ ਕੁੱਲ 9,222 ਉਮੀਦਵਾਰ ਮੈਦਾਨ ਵਿੱਚ ਹਨ। 

NO COMMENTS