
ਹੁਸ਼ਿਆਰਪੁਰ 20,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਅੱਜ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪਈਆਂ। ਸ਼ਾਮ ਪੰਜ ਵਜੇ ਤੱਕ ਪੰਜਾਬ ‘ਚ 64.15% ਪੋਲਿੰਗ ਹੋਈ। ਇਸ ਮਗਰੋਂ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟਾਫ ਲਈ 21 ਫਰਵਰੀ ਨੂੰ ਛੁੱਟੀ ਐਲਾਨ ਕੀਤੀ ਗਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਵੱਲੋਂ ਪੋਲਿੰਗ ਸਟਾਫ਼ ਨੂੰ 21 ਫਰਵਰੀ ਨੂੰ ਛੁੱਟੀ ਐਲਾਨੀ ਗਈ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮਤਦਾਨ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ 7 ਵਿਧਾਨ ਸਭਾ ਹਲਕਿਆਂ ਵਿਚ ਲਗਾਈਆਂ ਗਈਆਂ ਪੋਲਿੰਗ ਪਾਰਟੀਆਂ ਨੂੰ 21 ਫਰਵਰੀ ਨੂੰ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਛੁੱਟੀ ਮੁੱਖ ਚੋਣ ਅਫ਼ਸਰ, ਪੰਜਾਬ ਦੀ ਹਦਾਇਤ ਅਨੁਸਾਰ ਕੀਤੀ ਗਈ ਹੈ।
