*ਪੋਲਿੰਗ ਸਟਾਫ ਲਈ 21 ਫਰਵਰੀ ਨੂੰ ਛੁਟੀ ਦਾ ਐਲਾਨ*

0
48

ਹੁਸ਼ਿਆਰਪੁਰ 20,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਅੱਜ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਪਈਆਂ। ਸ਼ਾਮ ਪੰਜ ਵਜੇ ਤੱਕ ਪੰਜਾਬ ‘ਚ 64.15% ਪੋਲਿੰਗ ਹੋਈ। ਇਸ ਮਗਰੋਂ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਪੋਲਿੰਗ ਸਟਾਫ ਲਈ 21 ਫਰਵਰੀ ਨੂੰ ਛੁੱਟੀ ਐਲਾਨ ਕੀਤੀ ਗਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਵੱਲੋਂ ਪੋਲਿੰਗ ਸਟਾਫ਼ ਨੂੰ 21 ਫਰਵਰੀ ਨੂੰ ਛੁੱਟੀ ਐਲਾਨੀ ਗਈ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਦੇ ਮਤਦਾਨ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ 7 ਵਿਧਾਨ ਸਭਾ ਹਲਕਿਆਂ ਵਿਚ ਲਗਾਈਆਂ ਗਈਆਂ ਪੋਲਿੰਗ ਪਾਰਟੀਆਂ ਨੂੰ 21 ਫਰਵਰੀ ਨੂੰ ਛੁੱਟੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਛੁੱਟੀ ਮੁੱਖ ਚੋਣ ਅਫ਼ਸਰ, ਪੰਜਾਬ ਦੀ ਹਦਾਇਤ ਅਨੁਸਾਰ ਕੀਤੀ ਗਈ ਹੈ।

NO COMMENTS