*ਪੋਲ ਰਿੰਗ ਫੈਡਰੇਸ਼ਨ ਆਫ ਇੰਡੀਆ ਦੀ ਮੀਟਿੰਗ ਦੌਰਾਨ ਜਨਰਲ ਸਕੱਤਰ ਦੀ ਕੀਤੀ ਚੋਣ*

0
20

ਸਰਦੂਲਗਡ਼੍ਹ 6 ਜਲਾਈ (ਸਾਰਾ ਯਹਾਂ/ਬਲਜੀਤਪਾਲ): ਪੋਲ ਰਿੰਗ ਫੈਡਰੇਸ਼ਨ ਆਫ ਇੰਡੀਆ ਦੀ ਕੋਵਿਡ-19 ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਫੈਡਰੇਸ਼ਨ ਦੇ ਪ੍ਰਧਾਨ ਗੁਰਬੇਅੰਤ ਸਿੰਘ ਦੀ ਅਗਵਾਈ ਹੇਠ ਆਨਲਾਈਨ ਮੀਟਿੰਗ ਕੀਤੀ ਗਈ। ਜਿਸ ਵਿੱਚ ਸਾਰਿਆਂ ਮੈਂਬਰਾਂ ਦੀ ਸਹਿਮਤੀ ਨਾਲ ਨੰਦ ਸਿੰਘ ਕੌੜੀ ਨੂੰ ਫੈਡਰੇਸ਼ਨ ਦਾ ਜਨਰਲ ਸਕੱਤਰ ਚੁਣਿਆ ਗਿਆ। ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਨੇ ਦੱਸਿਆ ਕਿ 2014 ਚ ਸੁਰੂ ਹੋਈ ਪੋਲ ਰਿੰਗ ਖੇਡ ਹੁਣ ਤਕ ਦੁਨੀਆਂ ਦੇ ਕਈ ਦੇਸ਼ਾ ਚ ਖਿਡਾਰੀਆਂ ਦੀ ਹਰਮਨ ਪਿਆਰੀ ਖੇਡ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੋਲ ਰਿੰਗ ਖੇਡ ਦੀ ਅੱਠਵੀਂ ਨੈਸ਼ਨਲ ਚੈਂਪੀਅਨਸ਼ਿਪ ਪੰਜਾਬ ਵਿੱਚ ਕਰਵਾਈ ਜਾ ਰਹੀ ਹੈ। ਜਿਸ ਵਿੱਚ ਤਕਰੀਬਨ ਬਾਰਾਂ ਵੱਖ-ਵੱਖ ਰਾਜਾਂ ਤੋਂ ਖਿਡਾਰੀ ਹਿੱਸਾ ਲੈਣਗੇ। ਇਸ ਮੌਕੇ ਜਨਰਲ ਸਕੱਤਰ ਨੰਦ ਸਿੰਘ ਕੌਡ਼ੀ ਨੇ ਫੈਡਰੇਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਸਮੂਹ ਮੈੰਬਰਾਂ ਤੇ ਅਹੁਦੇਦਾਰਾਂ ਨੂੰ ਵਿਸਵਾਸ਼ ਦਿਵਾਇਆ ਕਿ ਉਹ ਫੈਡਰੇਸ਼ਨ ਦੇ ਹਰ ਇੱਕ ਕੰਮ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਦੀਦਾਰ ਸਿੰਘ, ਗੁਰਪ੍ਰੀਤ ਸਿੰਘ, ਵਿਜੇ ਕੁਮਾਰ, ਅਸ਼ੀਸ਼ ਕੁਮਾਰ, ਨਿਖਿਲ ਕੁਮਾਰ ਆਦਿ ਹਾਜਰ ਸਨ। 

NO COMMENTS