*ਪੌਦਿਆਂ ਦੀ ਸਾਂਭ ਸੰਭਾਲ ਲਈ ਯਤਨਸ਼ੀਲ ਹੋਣ ਦੀ ਲੋੜ… ਸੰਜੀਵ ਪਿੰਕਾ*

0
75

ਮਾਨਸਾ, 11 ਅਗਸਤ:- (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਅਪੈਕਸ ਕਲੱਬ ਮਾਨਸਾ ਵਲੋਂ ਵਾਤਾਵਰਣ ਨੂੰ ਬਚਾਉਣ ਲਈ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਇਸੇ ਲੜੀ ਤਹਿਤ ਅੱਜ ਰੇਲਵੇ ਸਟੇਸ਼ਨ ਦੀ ਨਵੀਂ ਬਣੀ ਚਾਰਦੀਵਾਰੀ ਦੇ ਅੰਦਰ ਛਾਂਦਾਰ ਰੁੱਖ ਟ੍ਰੀ ਗਾਰਡ ਲਗਾਕੇ ਲਗਾਏ ਗਏ।ਇਹ ਜਾਣਕਾਰੀ ਦਿੰਦਿਆਂ ਸੰਜੀਵ ਪਿੰਕਾ ਨੇ ਦੱਸਿਆ ਕਿ ਸਮਾਰਟ ਮੂਵ ਗਰੁੱਪ ਦੇ ਸਹਿਯੋਗ ਨਾਲ ਚਲਾਈ ਇਸ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਜਿਹੜੇ ਵੀ ਰੁੱਖ ਲਗਾਏ ਜਾਣਗੇ ਉਨ੍ਹਾਂ ਦੀ ਪੂਰੀ ਤਰ੍ਹਾਂ ਨਾਲ ਸੰਭਾਲ ਕੀਤੀ ਜਾਵੇਗੀ ਤਾਂ ਕਿ ਆਉਣ ਵਾਲੇ ਸਮੇਂ ਵਿੱਚ ਇਹ ਪੌਦੇ ਵੱਡੇ ਰੁੱਖ ਬਣਕੇ ਸਾਫ ਸੁਥਰਾ ਵਾਤਾਵਰਣ ਬਣਾਉਣ ਲਈ ਯੋਗਦਾਨ ਪਾਉਣ। ਇਸ ਮੌਕੇ ਪਹੁੰਚੇ ਬਾਲਾਜੀ ਪਰਿਵਾਰ ਸੰਘ ਦੇ ਚੇਅਰਮੈਨ ਸੁਰਿੰਦਰ ਪਿੰਟਾ ਨੇ ਅਪੈਕਸ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹਨਾਂ ਵਲੋਂ ਇਸ ਮੁਹਿੰਮ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਸਮਾਜਸੇਵੀ ਸੰਸਥਾਵਾਂ ਨੂੰ ਅਜਿਹੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਵਾਤਾਵਰਣ ਸਾਫ ਹੁੰਦਾ ਹੈ ਅਤੇ ਸਾਫ਼ ਸੁਥਰੇ ਵਾਤਾਵਰਣ ਕਾਰਨ ਬੀਮਾਰੀਆਂ ਤੋਂ ਰਾਹਤ ਮਿਲਦੀ ਹੈ। ਰਵੀ ਕੁਮਾਰ ਕਾਰਜ ਸਾਧਕ ਅਫਸਰ ਨਵਾਂ ਗਾਓ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਂਝੀਆਂ ਥਾਵਾਂ ਤੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਸਾਨੂੰ ਰੁੱਖ ਲਗਾਉਣ ਦੇ ਨਾਲ ਨਾਲ ਇਹਨਾਂ ਨੂੰ ਸੰਭਾਲਣ ਲਈ ਵੀ ਉਪਰਾਲੇ ਕਰਨੇ ਚਾਹੀਦੇ ਹਨ।ਇਸ ਮੌਕੇ ਕਮਲ ਗਰਗ,ਜਤਿੰਦਰ ਆਗਰਾ, ਵਿਕਰਮ ਜਿੰਦਲ, ਸੰਦੀਪ ਕੁਮਾਰ, ਵਿਜੇ ਕੁਮਾਰ ਹਾਜ਼ਰ ਸਨ


NO COMMENTS