ਮਾਨਸਾ 16 ਜੁਲਾਈ(ਸਾਰਾ ਯਹਾਂ/ਮੁੱਖ ਸੰਪਾਦਕ)ਅਪੈਕਸ ਕਲੱਬ ਮਾਨਸਾ ਵਲੋਂ ਵਾਤਾਵਰਣ ਨੂੰ ਬਚਾਉਣ ਲਈ ਸ਼ੁਰੂ ਕੀਤੀ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਅੱਜ ਬੈਂਕ ਆਫ ਬੜੌਦਾ ਦੇ ਸਥਾਪਨਾ ਦਿਵਸ ਮੌਕੇ ਪੌਦੇ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਵਾਈਸ ਪ੍ਰਧਾਨ ਅਸ਼ਵਨੀ ਜਿੰਦਲ ਅਤੇ ਸੱਕਤਰ ਕਮਲ ਗਰਗ ਨੇ ਦੱਸਿਆ ਕਿ ਅੱਜ ਰੇਲਵੇ ਲਾਈਨ ਦੇ ਨਾਲ ਜਾਂਦੀ ਸੜਕ ਤੇ ਕਦਮ ਅਤੇ ਬੋਹੜ ਦੇ ਛਾਂਦਾਰ ਰੁੱਖ ਲਗਾਏ ਗਏ ਹਨ ਅਤੇ ਇਹਨਾਂ ਰੁੱਖਾਂ ਨੂੰ ਅਵਾਰਾ ਪਸ਼ੂਆਂ ਤੋਂ ਬਚਾਉਣ ਲਈ ਟ੍ਰੀ ਗਾਰਡ ਵੀ ਲਗਾਏ ਗਏ ਹਨ ਜਿਸ ਲਈ ਬੈਂਕ ਆਫ ਬੜੌਦਾ ਇਕਾਈ ਮਾਨਸਾ ਵਲੋਂ ਸਹਿਯੋਗ ਕੀਤਾ ਗਿਆ ਹੈ।ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਡਾਕਟਰ ਵਿਜੇ ਸਿੰਗਲਾ ਨੇ ਕਿਹਾ ਕਿ ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਰੁੱਖਾਂ ਦਾ ਲਗਾਏ ਜਾਣਾ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਬਹੁਤ ਜ਼ਰੂਰੀ ਹੈ ਉਨ੍ਹਾਂ ਬੈਂਕ ਆਫ ਬੜੌਦਾ ਦੇ ਹਾਜ਼ਰ ਸਟਾਫ਼ ਮੈਂਬਰਾਂ ਨੂੰ ਬੈਂਕ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਵਲੋਂ ਅਪੈਕਸ ਕਲੱਬ ਮਾਨਸਾ ਦੇ ਸਹਿਯੋਗ ਨਾਲ ਵਾਤਾਵਰਣ ਨੂੰ ਬਚਾਉਣ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਚਾਹੇ ਘੱਟ ਗਿਣਤੀ ਵਿੱਚ ਹੀ ਰੁੱਖ ਲਗਾਏ ਜਾਣ ਪਰ ਲਗਾਏ ਗਏ ਰੁੱਖਾਂ ਦੀ ਸੰਭਾਲ ਨੂੰ 100 ਪ੍ਰਤੀਸ਼ਤ ਯਕੀਨੀ ਬਣਾਇਆ ਜਾਵੇ। ਇਸ ਮੌਕੇ ਬੋਲਦਿਆਂ ਬੈਂਕ ਆਫ ਬੜੌਦਾ ਦੇ ਮੈਨੇਜਰ ਪ੍ਰਿੰਸ ਅੱਤਰੀ ਅਤੇ ਸਹਾਇਕ ਮੈਨੇਜਰ ਆਸ਼ੂਤੋਸ਼ ਕੁਮਾਰ ਨੇ ਅਪੈਕਸ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਬੈਂਕ ਦੇ ਮੁੱਖ ਦਫਤਰ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਪਨਾ ਦਿਵਸ ਸਮਾਜਸੇਵੀ ਕੰਮ ਕਰਕੇ ਮਨਾਇਆ ਜਾਂਦਾ ਹੈ ਇਸੇ ਨਿਰਦੇਸ਼ਾਂ ਹੇਠ ਅੱਜ ਇਹ ਰੁੱਖ ਲਗਾਉਣ ਦੀ ਮੁਹਿੰਮ ਚ ਯੋਗਦਾਨ ਪਾਇਆ ਹੈ ਅਤੇ ਅੱਗੇ ਤੋਂ ਵੀ ਅਜਿਹੇ ਸਮਾਜਸੇਵੀ ਕੰਮਾਂ ਵਿੱਚ ਸਹਿਯੋਗ ਕੀਤਾ ਜਾਂਦਾ ਰਹੇਗਾ। ਅਪੈਕਸ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਬੜੌਦਾ ਬੈਂਕ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਅਪੈਕਸ ਕਲੱਬ ਵੱਲੋਂ ਬੈਂਕ ਸਟਾਫ਼ ਨੂੰ ਬੈਂਕ ਵਲੋਂ ਮਿਲੇ ਵਿੱਤੀ ਸਹਿਯੋਗ ਲਈ ਯਾਦਗਾਰੀ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ ਅਤੇ ਇਸ ਮੌਕੇ ਵਾਤਾਵਰਣ ਨੂੰ ਬਚਾਉਣ ਲਈ ਇਨਵਾਇਰਮੈਂਟ ਸੁਸਾਇਟੀ ਦੇ ਬੈਨਰ ਹੇਠ ਪਿਛਲੇ ਲਗਭਗ ਵੀਹ ਸਾਲ ਤੋਂ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਵੱਡਾ ਯੋਗਦਾਨ ਦੇਣ ਵਾਲੇ ਵਿਧਾਇਕ ਡਾਕਟਰ ਵਿਜੇ ਸਿੰਗਲਾ ਜੀ ਦੇ ਨਾਲ ਸ਼ਹਿਰ ਦੀਆਂ ਸਾਂਝੀਆਂ ਥਾਵਾਂ ਤੇ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਲੰਬੇ ਸਮੇਂ ਤੋਂ ਸੰਭਾਲ ਕਰਨ ਵਾਲੇ ਵਾਤਾਵਰਣ ਪ੍ਰੇਮੀ ਸੰਦੀਪ ਕੁਮਾਰ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਵਾਈਸ ਪ੍ਰਧਾਨ ਅਸ਼ਵਨੀ ਜਿੰਦਲ, ਕੈਸ਼ੀਅਰ ਧੀਰਜ ਬਾਂਸਲ, ਸਕੱਤਰ ਕਮਲ ਗਰਗ,ਐਡਵੋਕੇਟ ਵਨੀਤ ਗਰਗ,ਕਿ੍ਸ਼ਨ ਗਰਗ, ਮਾਸਟਰ ਸਤੀਸ਼ ਗਰਗ, ਬਲਵੀਰ ਅਗਰੋਈਆ, ਪ੍ਰਵੀਨ ਟੋਨੀ ਸ਼ਰਮਾਂ,ਵਿਜੇ ਗਰਗ, ਆਲਮ ਸਿੰਘ, ਸੰਦੀਪ ਗਰਗ ਸਮੇਤ ਮੈਂਬਰ ਹਾਜ਼ਰ ਸਨ।