*ਪੌਦੇ ਲਗਾਕੇ ਜਨਮਦਿਨ ਮਨਾਉਣਾ ਇੱਕ ਵਧੀਆ ਸੋਚ… ਡਾਕਟਰ ਵਿਜੇ ਸਿੰਗਲਾ*

0
51

ਮਾਨਸਾ 26 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) ਲੋਕਾਂ ਨੂੰ ਵਾਤਾਵਰਣ ਪ੍ਰਤੀ ਲੰਬੇ ਸਮੇਂ ਤੋਂ ਜਾਗਰੂਕ ਕਰਨ ਵਾਲੇ ਬਲਵੀਰ ਅਗਰੋਈਆ ਨੇ ਅਪਣਾ ਜਨਮਦਿਨ ਪੌਦੇ ਲਗਾਕੇ ਮਨਾਇਆ ਇਸ ਸਮੇਂ ਉਨ੍ਹਾਂ ਨੂੰ ਵਧਾਈ ਦੇਣ ਲਈ ਵਾਤਾਵਰਣ ਨੂੰ ਬਚਾਉਣ ਲਈ ਰੁੱਖ ਲਗਾਉਣ ਵਿੱਚ ਵੱਡੀ ਭੂਮਿਕਾ ਨਿਭਾਉਣ ਵਾਲੇ ਅਪੈਕਸ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ, ਸਤਿਗੁਰੂ ਸੇਵਾ ਟਰੱਸਟ ਦੇ ਪ੍ਰਧਾਨ ਪ੍ਰਵੀਨ ਟੋਨੀ ਸ਼ਰਮਾਂ, ਮਾਨਸਾ ਸਾਇਕਲ ਗਰੁੱਪ ਦੇ ਡਾਕਟਰ ਵਰੁਣ ਮਿੱਤਲ ਸਮੇਤ ਪਿਛਲੇ ਤੀਹ ਸਾਲਾਂ ਤੋਂ ਵਾਤਾਵਰਣ ਦੀ ਸੰਭਾਲ ਲਈ ਬਣਾਈ ਗਈ ਇਨਵੈਸਟਮੈਂਟ ਸੁਸਾਇਟੀ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਡਾਕਟਰ ਵਿਜੇ ਸਿੰਗਲਾ ਨੇ ਉਨ੍ਹਾਂ ਦੇ ਨਿਵਾਸ ਸਥਾਨ ਤੇ ਪਹੁੰਚ ਕੇ ਵਧਾਈ ਦਿੱਤੀ।ਇਸ ਮੌਕੇ ਡਾਕਟਰ ਵਿਜੇ ਸਿੰਗਲਾ ਨੇ ਦੱਸਿਆ ਕਿ ਵਾਤਾਵਰਣ ਨੂੰ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦੀ ਲੋੜ ਹੈ ਸਰਕਾਰ ਵਲੋਂ ਵੀ ਸਰਕਾਰੀ ਅਦਾਰਿਆਂ ਵਿੱਚ ਬਹੁਤ ਰੁੱਖ ਲਗਾਏ ਗਏ ਹਨ ਅਤੇ ਉਨ੍ਹਾਂ ਵਿਭਾਗਾਂ ਵਲੋਂ ਹੀ ਇਹਨਾਂ ਰੁੱਖਾਂ ਦੀ ਸੰਭਾਲ ਕੀਤੀ ਜਾ ਰਹੀ ਹੈ ਉਨ੍ਹਾਂ ਅਗਰੋਈਆ ਜੀ ਵਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਲਵੀਰ ਅਗਰੋਈਆ ਵਲੋਂ ਵੱਖ ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਸਾਂਝੀਆਂ ਥਾਵਾਂ ਤੇ ਰੁੱਖ ਲਗਾਏ ਗਏ ਹਨ ਅਤੇ ਉਨ੍ਹਾਂ ਦੀ ਸੰਭਾਲ ਵੀ ਕੀਤੀ ਜਾ ਰਹੀ ਹੈ।

ਇਸ ਮੌਕੇ ਡਾਕਟਰ ਵਰੁਣ ਮਿੱਤਲ ਨੇ ਦੱਸਿਆ ਕਿ ਦੂਸ਼ਿਤ ਹੋ ਰਿਹਾ ਵਾਤਾਵਰਨ ਕੈਂਸਰ ਵਰਗੀਆਂ ਬੀਮਾਰੀਆਂ ਦਾ ਕਾਰਨ ਬਣ ਰਿਹਾ ਹੈ ਅੱਜ ਮਾਲਵੇ ਦੀ ਗੱਲ ਕੀਤੀ ਜਾਵੇ ਤਾਂ ਬੱਚਿਆਂ ਤੋਂ ਬਜ਼ੁਰਗਾਂ ਤੱਕ ਹਰੇਕ ਉਮਰ ਦਾ ਵਿਅਕਤੀ ਕੈਂਸਰ ਦੀ ਪੀੜਤ ਹੋ ਰਿਹਾ ਹੈ ਇਸ ਲਈ ਵਾਤਾਵਰਣ ਨੂੰ ਬਚਾਉਣ ਦੀ ਲੋੜ ਹੈ ਡੇਂਗੂ ਅਤੇ ਮਲੇਰੀਆ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਜਿਸਦਾ ਵੱਡਾ ਕਾਰਨ ਸਾਫ ਸਫਾਈ ਦੀ ਘਾਟ ਅਤੇ ਸੀਵਰੇਜ ਸਿਸਟਮ ਦਾ ਪਾਣੀ ਸੜਕਾਂ ਤੇ ਖੜਾ ਹੋਣਾ ਹੈ ਇਸ ਲਈ ਸਾਫ਼ ਸਫ਼ਾਈ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇਣ ਦੀ ਲੋੜ ਹੈ। ਸੰਜੀਵ ਪਿੰਕਾ ਅਤੇ ਪ੍ਰਵੀਨ ਟੋਨੀ ਸ਼ਰਮਾਂ ਨੇ ਦੱਸਿਆ ਕਿ ਉਨ੍ਹਾਂ ਦੀਆਂ ਸੰਸਥਾਵਾਂ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਵਧੀਆ ਢੰਗ ਨਾਲ ਚਲਾਈ ਗਈ ਹੈ ਅਤੇ ਅੱਗੇ ਤੋਂ ਵੀ ਜਾਰੀ ਰੱਖੀ ਜਾਵੇਗੀ ਉਨ੍ਹਾਂ ਇਸ ਮੌਕੇ ਬਲਵੀਰ ਸਿੰਘ ਨੂੰ ਜਨਮਦਿਨ ਦੀ ਵਧਾਈ ਦਿੱਤੀ।ਇਸ ਮੌਕੇ ਬੋਘ ਸਿੰਘ, ਬਖਸ਼ੀਸ਼ ਸਿੰਘ, ਹੈਪੀ ਸਿੰਘ,ਕੋਕੋ ਰਾਮ ਹਾਜ਼ਰ ਸਨ।

NO COMMENTS