*ਪ੍ਕਾਸ਼ ਬਾਦਲ ਦੀ ਕੈਪਟਨ ਨੂੰ ਸਲਾਹ, ਇਹ ਕੰਮ ਨਾ ਕਰਨ, ਕੋਈ ਫਾਇਦਾ ਨਹੀਂ ਹੋਣਾ…*

0
56

ਚੰਡੀਗੜ੍ਹ 01,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼) ਸ਼੍ਰੋਮਣੀ ਅਕਾਲੀ ਦਲ ਬਾਦਲ (Shiromni Akali Dal) ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash SIngh Badal) ਨੇ ਕੈਪਟਨ ਅਮਰਿੰਦਰ ਸਿੰਘ (captain amrinder singh) ਨੂੰ ਨਸੀਹਤ ਦਿੱਤੀ ਹੈ ਕਿ ਪਾਰਟੀ ਨਾ ਛੱਡ। ਨਵੀਂ ਪਾਰਟੀ ਬਣਾਉਣ ਦਾ ਕੋਈ ਫਾਇਦਾ ਨਹੀਂ ਹੋਣਾ। ਬਾਦਲ ਨੇ ਕਿਹਾ ਕਿ ਭਾਵੇਂ ਕੈਪਟਨ ਦਾ ਅਹੁਦਾ ਖੁੱਸ ਗਿਆ ਹੋਵੇ ਪਰ ਉਨ੍ਹਾਂ ਨੂੰ ਪਾਰਟੀ ਨਹੀਂ ਛੱਡਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅਜਿਹਾ ਕਈ ਵਾਰ ਹੋਇਆ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਕੋਈ ਅਹੁਦਾ ਨਹੀਂ ਮਿਲਿਆ। ਇਸ ਦੌਰਾਨ ਕੰਮ ਸਗੋਂ ਇਸ ਤੋਂ ਵੱਧ ਕੀਤਾ। ਬਾਅਦ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਵੀ ਚੰਗੀ ਜਗ੍ਹਾ ਮਿਲ ਗਈ।

ਬਾਦਲ ਨੇ ਕੈਪਟਨ ਵੱਲੋਂ ਨਵੀਂ ਪਾਰਟੀ ਦੇ ਐਲਾਨ ‘ਤੇ ਕਿਹਾ ਕਿ ਉਹ ਇਸ ‘ਚ ਕਾਮਯਾਬ ਨਹੀਂ ਹੋ ਸਕਣਗੇ। ਖੇਤੀਬਾੜੀ ਕਾਨੂੰਨ (Farm Laws) ਰੱਦ ਕਰਾਉਣ ਬਾਰੇ ਉਨ੍ਹਾਂ ਦੇ ਐਲਾਨ ‘ਤੇ ਬਾਦਲ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਪਰ ਨਰਿੰਦਰ ਮੋਦੀ ਨੂੰ ਇਹ ਕਾਨੂੰਨ ਪਹਿਲਾਂ ਹੀ ਰੱਦ ਕਰ ਦੇਣੇ ਚਾਹੀਦੇ ਸਨ। ਲੋਕ ਜੇਕਰ ਨਹੀਂ ਚਾਹੁੰਦੇ ਤਾਂ ਉਨ੍ਹਾਂ ‘ਤੇ ਅਜਿਹੇ ਕਾਨੂੰਨ ਨਹੀਂ ਥੋਪੇ ਜਾ ਸਕਦੇ।

ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ (Punjab Congress) ਦੀ ਸਰਕਾਰ ਬਣਾ ਕੇ ਲੋਕਾਂ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਸੀ ਪਰ ਉਹ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਹੀਂ ਨਿਭਾਅ ਸਕੇ। ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਹੀ ਪੰਜਾਬ ਦਾ ਵਿਕਾਸ ਹੋ ਸਕੇਗਾ। ਬਾਦਲ ਨੇ ਕਿਹਾ ਕਿ ਕਾਂਗਰਸ ਵਿੱਚ ਹਰ ਕੋਈ ਇੱਕ ਦੂਜੇ ਦੀਆਂ ਲੱਤਾਂ ਖਿੱਚਣ ਦੀ ਕੋਸ਼ਿਸ਼ ਕਰ ਰਿਹਾ ਹੈ, ਇਹ ਬਿਲਕੁਲ ਗਲਤ ਹੈ।

ਦੱਸ ਦਈਏ ਕਿ ਸੂਬੇ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ 2022 ਦੀਆਂ ਚੋਣਾਂ ਨੇੜੇ ਆਉਂਦੇ ਹੀ ਮੁੜ ਸਰਗਰਮ ਹੋ ਗਏ ਹਨ। ਇਸ ਤੋਂ ਪਹਿਲਾਂ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਨਾ ਮਿਲਣ ਕਾਰਨ ਬਠਿੰਡਾ ਵਿਖੇ ਧਰਨੇ ‘ਤੇ ਵੀ ਬਾਦਲ ਪੁੱਜੇ ਸਨ। ਇਸ ਦੇ ਨਾਲ ਹੀ ਉਹ ਆਪਣੇ ਵਿਧਾਨ ਸਭਾ ਹਲਕਾ ਲੰਬੀ ਦੇ ਲੋਕਾਂ ਨਾਲ ਰਾਬਤਾ ਵਧਾਉਂਦੇ ਨਜ਼ਰ ਆ ਰਹੇ ਹਨ।

NO COMMENTS