ਪ੍ਰਕਾਸ਼ ਪੁਰਬ ‘ਤੇ ਸਿਰਫ 5 ਦਿਨ ਦਾ ਵੀਜ਼ਾ ਦੇਵੇਗੀ ਪਾਕਿ ਸਰਕਾਰ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

0
10

ਅੰਮ੍ਰਿਤਸਰ 12 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਚ ਕੁਝ ਹੀ ਸਮਾਂ ਬਾਕੀ ਹੈ, ਜਿਸ ਨੇ ਲੈ ਕੇ ਪਾਕਿਸਤਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਪਾਕਿਸਤਾਨ ਸਰਕਾਰ ਗੁਰਪੁਰਬ ‘ਤੇ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਆਉਣ ਲਈ ਸਿਰਫ ਪੰਜ ਦਿਨ ਦਾ ਵੀਜ਼ਾ ਦੇਵੇਗੀ। ਸ਼ਰਧਾਲੂ 27 ਨਵੰਬਰ ਨੂੰ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਜਾ ਸਕਣਗੇ ਤੇ 30 ਨਵੰਬਰ ਨੂੰ ਨਨਕਾਣਾ ਸਾਹਿਬ ਵਿਖੇ ਗੁਰੂਪੁਰਬ ਮਨਾਇਆ ਜਾਵੇਗਾ।

ਪਹਿਲੀ ਸਤੰਬਰ ਨੂੰ ਸੰਗਤਾਂ ਨੂੰ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ। ਨਨਕਾਣਾ ਸਾਹਿਬ ਤੋਂ ਇਲਾਵਾ ਹੋਰਨਾਂ ਧਾਰਮਿਕ ਸਥਾਨਾਂ ‘ਤੇ ਸ਼ਰਧਾਲੂ ਨਹੀਂ ਜਾ ਸਕਣਗੇ। ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਭਾਰਤੀ ਸਿੱਖ ਸੰਗਤਾਂ ਨੂੰ ਕਰੀਬ 15 ਦਿਨ ਦਾ ਵੀਜ਼ਾ ਦਿੰਦੀ ਸੀ।

ਸਰਕਾਰੀ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ

ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੇਂ ਨਵੰਬਰ 2020 ‘ਚ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ, 2020 ਤੱਕ ਦਫਤਰ ਸ਼੍ਰੋਮਣੀ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ।

NO COMMENTS