*ਪ੍ਰਕਾਸ਼ ਸਿੰਘ ਬਾਦਲ ਨੂੰ ਐਸਆਈਟੀ ਨੇ ਭੇਜਿਆ ਸੰਮਨ*

0
73

ਚੰਡੀਗੜ੍ਹ 13,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਕੋਟਕਪੂਰਾ ਪੁਲਿਸ ਗੋਲੀਕਾਂਡ ਦੀ ਜਾਂਚ ਕਰ ਰਹੀ ਏਡੀਜੀਪੀ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 16 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤਾ ਹੈ। ਅਕਤੂਬਰ 2015 ਵਿਚ ਜਦੋਂ ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਗੋਲੀਆਂ ਚਲਾਈਆਂ ਸੀ ਤਾਂ ਉਸ ਸਮੇਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸੀ।

ਐਸਆਈਟੀ ਨੇ ਇਹ ਪਤਾ ਲਗਾਉਣਾ ਹੈ ਕਿ ਗੋਲੀ ਚਲਾਉਣ ਦੇ ਆਦੇਸ਼ ਕਿਸ ਨੇ ਦਿੱਤੇ ਸੀ, ਕੀ ਪੁਲਿਸ ਨੇ ਸਵੈ-ਰੱਖਿਆ ਵਿਚ ਫਾਇਰਿੰਗ ਕੀਤੀ ਸੀ ਤੇ ਕੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਦੀ ਪਾਲਣਾ ਕੀਤੀ ਗਈ ਸੀ?

ਸੁਮੇਧ ਸੈਣੀ ਤੇ ਉਮਰਾਨੰਗਲ ਦਾ ਹੋਵੇਗਾ ਨਾਰਕੋ ਟੈਸਟ!

ਬਰਗਾੜੀ ‘ਚ ਪਵਿੱਤਰ ਸਰੂਪਾਂ ਦੀ ਬੇਅਦਬੀ ਤੋਂ ਬਾਅਦ ਕੋਟਕਪੂਰਾ ‘ਚ ਹੋਏ ਗੋਲ਼ੀਕਾਂਡ ਮਾਮਲੇ ‘ਚ ਆਈਜੀ ਐਲਕੇ ਯਾਦਵ ਦੀ ਆਗਵਾਈ ‘ਚ ਗਠਿਤ ਐਸਆਈਟੀ ਨੇ ਫਰੀਦਕੋਟ ਅਦਾਲਤ ‘ਚ ਅਰਜ਼ੀ ਦਾਇਰ ਕਰਕੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਉਮਰਾਨੰਗਲ ਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਦੀ ਇਜਾਜ਼ਤ ਮੰਗੀ ਹੈ।

ਐਸਆਈਟੀ ਨੇ ਕਿਹਾ ਉਨ੍ਹਾਂ ਨੂੰ ਸ਼ੱਕ ਹੈ ਕਿ ਇਹ ਸਾਰੇ ਅਧਿਕਾਰੀ ਜਾਂਚ ਟੀਮ ਤੋਂ ਸੱਚ ਲੁਕੋ ਰਹੇ ਹਨ। ਅਜਿਹੇ ‘ਚ ਇਨ੍ਹਾਂ ਦੇ ਬਿਆਨ ਦੀ ਸੱਚ ਨੂੰ ਪ੍ਰਮਾਣਿਤ ਕਰਨ ਲਈ ਤਿੰਨਾਂ ਦਾ ਨਾਰਕੋ ਟੈਸਟ ਲਾਜ਼ਮੀ ਹੈ। ਅਦਾਲਤ ਨੇ ਅਰਜ਼ੀ ਸਵੀਕਾਰ ਕਰਦਿਆਂ ਦੂਜੇ ਪੱਖ ਤੋਂ ਜਵਾਬ ਮੰਗਿਆ ਹੈ। ਓਧਰ ਆਈਜੀ ਪਰਮਰਾਜ ਉਮਰਨੰਗਲ ਦੇ ਵਕੀਲ ਗੁਰਸਾਹਿਬ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤਕ ਅਦਾਲਤ ਵੱਲੋਂ ਕੋਈ ਅਧਿਕਾਰਤ ਨੋਟਿਸ ਨਹੀਂ ਮਿਲਿਆ।

LEAVE A REPLY

Please enter your comment!
Please enter your name here