*ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ: ਕੇਜਰੀਵਾਲ*

0
14

ਅੰਮ੍ਰਿਤਸਰ 13,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼): : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇਰ ਸ਼ਾਮ ਅੰਮ੍ਰਿਤਸਰ ਪੁੱਜੇ। ਸ਼ਨੀਵਾਰ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚ ਕੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਚੋਣਾਂ ਤਕ ਪੰਜਾਬ ਵਿੱਚ ਹੀ ਰਹਿਣਗੇ।

ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਵਾਈ ਜਹਾਜ਼ ਰਾਹੀਂ ਆਉਣ ਦੇ ਦਿੱਤੇ ਗਏ ਬਿਆਨ ‘ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ। ਸਰਹੱਦੀ ਸੂਬਾ ਬਹੁਤ ਨਾਜ਼ੁਕ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਰਾਜਨੀਤੀ ਨਹੀਂ ਹੋਣੀ ਚਾਹੀਦੀ।

ਕੇਜਰੀਵਾਲ ਨੇ ਕਿਹਾ ਕਿ ਸਾਰੇ ਸਰਵੇਖਣ ਦਿਖਾ ਰਹੇ ਹਨ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਲਗਪਗ ਤੈਅ ਹੈ ਪਰ ਸਰਵੇ ਵਿੱਚ ਕੁੱਝ 60 ਤੇ ਕੁਝ 62 ਸੀਟਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ‘ਆਪ’ ਵਰਕਰਾਂ ਨੂੰ ਵੱਧ ਚੜ੍ਹ ਕੇ ਕੰਮ ਕਰਨ ਤੇ ਹੋਰ ਉਤਸ਼ਾਹ ਦਿਖਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ‘ਆਪ’ ਨੇ 80 ਤੋਂ ਵੱਧ ਸੀਟਾਂ ਲਿਆਉਣੀਆਂ ਹਨ ਤਾਂ ਜੋ ਸਰਕਾਰ ਸਥਿਰ ਰਹੇ। ਵੋਟਰਾਂ ਨੂੰ ਇਹ ਵੀ ਅਪੀਲ ਹੈ ਕਿ ਪੰਜਾਬ ਵਿੱਚ ਇਮਾਨਦਾਰ ਸਰਕਾਰ ਬਣਾਉਣ ਲਈ ਹਰ ਪੰਜਾਬੀ ਕੋਸ਼ਿਸ਼ ਕਰੇ ਤੇ ਮਦਦ ਕਰੇ। ਉਨ੍ਹਾਂ ਕਿਹਾ ਕਿ ਉਹ ਹੁਣ ਵੋਟਾਂ ਦੇ ਆਖਰੀ ਦਿਨ ਤਕ ਪੰਜਾਬ ਵਿੱਚ ਹੀ ਰਹਿਣਗੇ।

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹੀ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਸਰਵੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੋਵੇਂ ਸੀਟਾਂ ਤੋਂ ਹਾਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ। ਉਹ ਭਦੌੜ ਤੇ ਚਮਕੌਰ ਸਾਹਿਬ ਤੋਂ ਬੁਰੀ ਤਰ੍ਹਾਂ ਹਾਰ ਰਹੇ ਹਨ। ਚਮਕੌਰ ਸਾਹਿਬ ‘ਚ ਆਪ 52 ਫੀਸਦੀ ਹੈ ਤੇ ਭਦੌੜ ‘ਚ 48 ਫੀਸਦੀ ਆਪ ਹੈ। ਜਦ ਉਹ ਵਿਧਾਇਕ ਹੀ ਨਹੀਂ ਬਣਨਗੇ ਤਾਂ ਸੀਐਮ ਨਹੀਂ ਬਣਨਗੇ। 

ਅੱਜ ਅਰਵਿੰਦ ਕੇਜਰੀਵਾਲ ਤੇ ਪੰਜਾਬ ਇਕਾਲੀ ਦੇ ਪ੍ਰਧਾਨ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਕਾਂਗਰਸ ਉੱਪਰ ਤਿੱਖੇ ਨਿਸ਼ਾਨੇ ਸਾਧੇ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਪੰਜਾਬ ਕੀ ਚਲਾਏਗੀ ਜੋ ਖੁਦ ਇਕੱਠਾ ਹੋ ਕੇ ਨਹੀਂ ਚੱਲ ਸਕਦੀ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਸਰਕਸ ਬਣ ਗਈ ਹੈ। ਕਾਂਗਰਸ ਦੇ ਲੀਡਰਆਂ ਵਿਚਾਲੇ ਆਪਸੀ ਲੜਾਈਆਂ ਹੋ ਰਹੀਆਂ ਹਨ। 

NO COMMENTS