*ਪ੍ਰਧਾਨ ਮੰਤਰੀ ਮਾਤਿ੍ਰਤਵ ਪ੍ਰੋਗਰਾਮ ਤਹਿਤ ਗਰਭਵਤੀ ਔਰਤਾਂ ਦੀ ਜਾਂਚ ਲਈ ਕੈਂਪ ਲਗਾਇਆ*

0
14

ਮਾਨਸਾ, 9 ਫਰਵਰੀ  (ਸਾਰਾ ਯਹਾਂ/  ਮੁੱਖ ਸੰਪਾਦਕ) : ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਦੀਪ ਸ਼ਰਮਾਂ ਦੀ ਅਗਵਾਈ ਵਿੱਚ ਸਮੂਦਾਇਕ ਸਿਹਤ ਕੇਂਦਰ ਖਿਆਲਾ ਕਲਾਂ ਵੱਲੋਂ ਪ੍ਰਧਾਨ ਮੰਤਰੀ ਮਾਤਿ੍ਰਤਵ ਸੁਰੱਖਿਆ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਿ੍ਰਤਵ ਸੁਰੱਖਿਆ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਖ ਨੂੰ ਗਰਭਵਤੀ ਔਰਤਾਂ ਦੇ ਖੂਨ ਦੀ ਜਾਂਚ ਅਤੇ ਸ਼ੂਗਰ ਟੈਸਟ ਆਦਿ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾ ਦੱਸਿਆ ਕਿ ਫੀਮੈਲ ਮੈਡੀਕਲ ਅਫ਼ਸਰ ਵੱਲੋਂ ਹਰ ਮਹੀਨੇ ਇਨ੍ਹਾਂ ਸਪੈਸ਼ਲ ਕੈਂਪਾਂ ਦੌਰਾਨ ਗਰਭਵਤੀ ਔਰਤਾਂ ਨੂੰ ਲੋੜੀਂਦੇ ਇਲਾਜ਼ ਲਈ ਉਚੇਰੀ ਸਿਹਤ ਸੰਸਥਾਵਾਂ ਵਿੱਚ ਭੇਜਿਆ ਜਾਂਦਾ ਹੈ। ਗਰਭਵਤੀ ਔਰਤਾਂ ਦੇ ਤਿੰਨ ਜਰੂਰੀ ਚੈਕਅੱਪ ਕਰਵਾਉਣ ਨਾਲ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਅਤੇ ਜੱਚਾ ਬੱਚਾ ਦੀ ਮੌਤ ਦਰ ਨੂੰ ਘੱਟ ਕਰਨ ਵਿੱਚ ਮੱਦਦ ਮਿਲੇਗੀ। ਖਤਰੇ ਦੇ ਚਿੰਨ੍ਹਾਂ ਅਤੇ ਨਾਰਮਲ ਡਲਿਵਰੀ ਲਈ ਸਿਹਤ ਸੰਸਥਾ ਦੀ ਪਲਾਨ ਕੀਤਾ ਜਾਂਦਾ ਹੈ।
ਇਨ੍ਹਾਂ ਕੈਂਪਾ ਵਿੱਚ ਗਰਭਵਤੀ ਔਰਤਾਂ ਨੂੰ ਸਿਹਤ ਸੰਸਥਾਵਾਂ ਵਿੱਚ ਚੈੱਕਅੱਪ ਲਈ ਲੈ ਕੇ ਆਉਣ ਲਈ ਮੁਫਤ ਟਰਾਂਸਪੋਰਟ ਅਤੇ ਰਿਫਰੈਸਮੈਂਟ ਮੁਹੱਈਆ ਕਰਵਾਈ ਜਾਂਦੀ ਹੈ। ਗਰਭਵਤੀ ਔਰਤਾਂ ਨੂੰ ਚੈੱਕ ਅੱਪ ਸੈਸ਼ਨ ਵਿੱਚ ਲੈ ਕੇ ਆਉਣ ਲਈ ਆਸ਼ਾ ਵਰਕਰਾਂ ਨੂੰ 100 ਰੁਪਏ ਮਿਹਨਤਾਨੇ ਵਜੋਂ ਦਿੱਤੇ ਜਾਂਦੇ ਹਨ। ਕੈਂਪ ਵਿਚ ਚੈਕਅੱਪ ਲਈ ਆਈਆਂ ਗਰਭਵਤੀ ਔਰਤਾਂ ਨੂੰ ਹੀਮੋਗਲੋਬਿਨ ਦੀ ਮਾਤਰਾ ਪੂਰੀ ਰੱਖਣ ਲਈ ਹਰੀਆਂ ਪੱਤੇਦਾਰ ਸਬਜੀਆਂ ਅਤੇ ਆਇਰਨ ਦੀਆਂ ਗੋਲੀਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਔਰਤਾਂ ਦੇ ਮਾਹਿਰ ਡਾਕਟਰ ਆਸ਼ਾ ਕਿਰਨ, ਡਾ ਬਲਜਿੰਦਰ ਕੌਰ ਵੱਲੋਂ ਔਰਤਾਂ ਦੀ ਜਾਂਚ ਕੀਤੀ ਗਈ।

LEAVE A REPLY

Please enter your comment!
Please enter your name here