ਮਾਨਸਾ 19 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਭਾਰਤ ਦੇ ਲਗਾਤਾਰ ਤੀਜੀ ਵਾਰ ਬਣੇ ਪ੍ਰਧਾਨ ਮੰਤਰੀ ਨਰੇਂਦਰਾ ਦਾਮੋਦਰ ਦਾਸ ਮੋਦੀ ਦੇ 74ਵੇਂ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਵੱਲੋਂ ਉਲੀਕੇ ਪ੍ਰੋਗਰਾਮਾਂ ਵਿੱਚੋਂ ਭਾਜਪਾ ਜਿਲ੍ਹਾ ਮਾਨਸਾ ਵੱਲੋਂ ਦਿਨ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਜਿਲ੍ਹਾ ਦਫਤਰ ਮਾਨਸਾ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਖੂਨਦਾਨ ਕੈਂਪ ਦੀ ਸ਼ੁਰੂਆਤ ਦੀ ਭਾਜਪਾ ਜਿਲ੍ਹਾ ਮਾਨਸਾ ਦੇ ਮੀਤ ਪ੍ਰਧਾਨ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਵੱਲੋਂ ਖੂਨਦਾਨ ਕਰਕੇ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਭਾਜਪਾ ਜਿਲ੍ਹਾ ਮਾਨਸਾ ਦੇ ਪ੍ਰਧਾਨ ਰਾਕੇਸ਼ ਕੁਮਾਰ ਅਤੇ ਜਿਲ੍ਹਾ ਮੀਤ ਪ੍ਰਧਾਨ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਨਮ ਦਿਨ ਦੀ ਖੁਸ਼ੀ ਸਾਂਝੀ ਕਰਦਿਆਂ ਫਖਰ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਨੇ ਭਾਰਤ ਨੂੰ ਨਵੀਆਂ ਰਾਹਾਂ ਤੇ ਤੋਰਿਆ। ਅੱਜ ਦੇਸ਼ ਤਰੱਕੀ ਕਰ ਰਿਹਾ ਹੈ। ਵਿਕਾਸ ਅਤੇ ਸੁਰੱਖਿਆ ਪੱਖੋਂ ਸਾਡਾ ਦੇਸ਼ ਮੋਹਰਲੀ ਕਤਾਰ ਵਿੱਚ ਆ ਖੜ੍ਹਾ ਹੋਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਨਮ ਦਿਨ ਸਾਡੇ ਲਈ ਪ੍ਰੇਰਣਾ ਹੋਣਾ ਚਾਹੀਦਾ ਹੈ। ਅਸੀਂ ਉਨ੍ਹਾਂ ਦੀ ਤਰ੍ਹਾਂ ਦੇਸ਼ ਦੀ ਤਰੱਕੀ ਅਤੇ ਪ੍ਰਗਤੀ ਵਿੱਚ ਯੋਗਦਾਨ ਪਾ ਸਕੀਏ। ਉਨ੍ਹਾਂ ਕਿਹਾ ਕਿ ਇਸ ਸੁਨੇਹੇ ਨਾਲ ਵਰਕਰਾਂ ਵਿੱਚ ਉਤਸ਼ਾਹ ਪੈਦਾ ਹੋਵੇਗਾ। ਇਸੇ ਦੌਰਾਨ ਵਿਨੋਦ ਕੁਮਾਰ ਭੰਮਾ, ਵਿਨੋਦ ਕਾਲੀ, ਪੂਰਨ ਚੰਦ, ਤਰਸੇਮ ਚੰਦ ਤੋਂ ਇਲਾਵਾ ਹੋਰ ਵੀ ਮੌਜੂਦ ਸਨ