ਪ੍ਰਧਾਨ ਮੰਤਰੀ ਮੋਦੀ ਦੀ ਮੁੱਖ ਮੰਤਰੀਆਂ ਨਾਲ ਮੁਲਾਕਾਤ ਖ਼ਤਮ, ਵਧੇਰੇ ਮੁੱਖ ਮੰਤਰੀ ਚਾਹੁੰਦੇ ਨੇ ਲੌਕਡਾਊਨ ਵਧਾਉਣਾ

0
52

ਨਵੀਂ ਦਿੱਲੀ: ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾਵਾਇਰਸ ਸਬੰਧੀ ਮੁੱਖ ਮੰਤਰੀਆਂ ਨਾਲ ਮੁਲਾਕਾਤ ਖ਼ਤਮ ਹੋ ਗਈ ਹੈ। ਬਹੁਤੇ ਮੁੱਖ ਮੰਤਰੀਆਂ ਨੇ ਲੌਕਡਾਊਨ ਵਧਾਉਣ ਦੀ ਵਕਾਲਤ ਕੀਤੀ ਹੈ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਲੌਕਡਾਊਨ ਨੂੰ ਦੋ ਹਫ਼ਤਿਆਂ ਤੱਕ ਵਧਾਉਣ ਦਾ ਸੰਕੇਤ ਦਿੱਤਾ ਹੈ।

ਬੈਠਕ ਦੀਆਂ ਮੁਢਲੀਆਂ ਤਸਵੀਰਾਂ ‘ਚ ਪ੍ਰਧਾਨ ਮੰਤਰੀ ਮੋਦੀ ਗੱਲਬਾਤ ਦੌਰਾਨ ਚਿੱਟਾ ਮਾਸਕ ਪਾ ਮੁੱਖ ਮੰਤਰੀਆਂ ਨਾਲ ਵਿਚਾਰ ਵਟਾਂਦਰੇ ਕਰ ਰਹੇ ਸੀ। ਇਸ ਗੱਲਬਾਤ ‘ਚ ਪੰਜਾਬ ਤੋਂ ਕੈਪਟਨ ਅਮਰਿੰਦਰ ਸਿੰਘ, ਪੱਛਮੀ ਬੰਗਾਲ ਤੋਂ ਮਮਤਾ ਬੈਨਰਜੀ, ਮਹਾਰਾਸ਼ਟਰ ਤੋਂ dਧਵ ਠਾਕਰੇ, ਉੱਤਰ ਪ੍ਰਦੇਸ਼ ਤੋਂ ਯੋਗੀ ਆਦਿੱਤਿਆਨਾਥ, ਹਰਿਆਣਾ ਦੇ ਮਨੋਹਰ ਲਾਲ, ਤੇਲੰਗਾਨਾ ਦੇ ਕੇ ਚੰਦਰਸ਼ੇਖਰ ਰਾਓ ਅਤੇ ਬਿਹਾਰ ਦੇ ਨਿਤੀਸ਼ ਕੁਮਾਰ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀ ਸ਼ਾਮਲ ਹੋਏ।

NO COMMENTS