*ਪ੍ਰਧਾਨ ਮੰਤਰੀ ਮੋਦੀ ਨੇ ਸੁਖਵਿੰਦਰ ਸਿੰਘ ਸੁੱਖੂ ਨੂੰ ਦਿੱਤੀ ਵਧਾਈ, ਕਿਹਾ- ਕੇਂਦਰ ਤੋਂ ਮਿਲੇਗਾ ਹਰ ਸੰਭਵ ਸਹਿਯੋਗ*

0
27

(ਸਾਰਾ ਯਹਾਂ/ਬਿਊਰੋ ਨਿਊਜ਼ ) ਪ੍ਰਧਾਨ ਮੰਤਰੀ ਮੋਦੀ ਨੇ ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ। ਸੁਖਵਿੰਦਰ ਸਿੰਘ ਸੁੱਖੂ ਨੇ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਜਦਕਿ ਮੁਕੇਸ਼ ਅਗਨੀਹੋਤਰੀ ਨੇ ਸੂਬੇ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, “ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਬਹੁਤ-ਬਹੁਤ ਵਧਾਈ। ਮੈਂ ਹਿਮਾਚਲ ਪ੍ਰਦੇਸ਼ ਦੇ ਵਿਕਾਸ ਲਈ ਕੇਂਦਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਉਂਦਾ ਹਾਂ।”

NO COMMENTS