*ਪ੍ਰਨੀਤ ਕੌਰ ਕਾਂਗਰਸ ਪਾਰਟੀ ਦਾ ਹਿੱਸਾ ਨਹੀਂ ! ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਵੱਡਾ ਬਿਆਨ*

0
41

ਚੰਡੀਗੜ੍ਹ 07,ਮਈ (ਸਾਰਾ ਯਹਾਂ/ਬਿਊਰੋ ਨਿਊਜ਼):: ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪਟਿਆਲਾ ਤੋਂ ਸਾਂਸਦ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਹੁਣ ਕਾਂਗਰਸ ‘ਚ ਨਹੀਂ ਹੈ ਅਤੇ ਇਹ ਗੱਲ ਉਹ ਬਤੌਰ ਕਾਂਗਰਸ ਪ੍ਰਧਾਨ ਕਹਿ ਰਰੇ ਹਨ।

ਸਾਬਕਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਕਾਂਗਰਸ ਛੱਡਣ ਦੇ ਬਾਵਜੂਦ ਪ੍ਰਨੀਤ ਕੌਰ ਨੇ ਅਜੇ ਪਾਰਟੀ ਨਹੀਂ ਛੱਡੀ ਹੈ ਅਤੇ ਨਾ ਹੀ ਕਾਂਗਰਸ ਦੇ ਲਈ ਕੋਈ ਕੰਮ ਕਰਦੀ ਹੈ।ਪਰ ਉਹ ਪਟਿਆਲਾ ਤੋਂ ਸਾਂਸਦ ਜ਼ਰੂਰ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਕੈਪਟਨ ਨੇ ਬੀਜੇਪੀ ਨਾਲ ਮਿਲ ਕੇ ਲੜੀਆਂ ਸੀ।ਪ੍ਰਨੀਤ ਕੌਰ ਨੇ ਕਾਂਗਰਸ ਦੇ ਲਈ ਪ੍ਰਚਾਰ ਨਹੀਂ ਕੀਤਾ ਸੀ ਉਹ ਬੀਜੇਪੀ ਦੇ ਇਕ ਪ੍ਰੋਗਰਾਮ ਵਿੱਚ ਵੀ ਨਜ਼ਰ ਆਈ ਸੀ।ਪਰ ਕਾਂਗਰਸ ਪਾਰਟੀ ਨੇ ਅਜੇ ਤੱਕ ਉਸਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚੋਂ ਬਾਹਰ ਨਹੀਂ ਕੀਤਾ ਗਿਆ ਹੈ।ਪ੍ਰਨੀਤ ਕੌਰ ਨੇ ਵੀ ਪਾਰਟੀ ਨਹੀਂ ਛੱਡੀ ਹੈ।ਅਜਿਹੇ ਵਿਚ ਪੰਜਾਬ ਕਾਂਗਰਸ ਪ੍ਰਧਾਨ ਦਾ ਇਹ ਕਹਿਣਾ ਕਿ ਪ੍ਰਨੀਤ ਕੌਰ ਪਾਰਟੀ ਦਾ ਹਿੱਸਾ ਨਹੀਂ ਕਾਫੀ ਮਾਇਨੇ ਰੱਖਦਾ ਹੈ।

NO COMMENTS