*ਪ੍ਰਵੀਨ ਟੋਨੀ ਸ਼ਰਮਾਂ ਨੇ ਖੂਨਦਾਨ ਕਰਕੇ ਮਨਾਇਆ ਜਨਮਦਿਨ*

0
46

ਮਾਨਸਾ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਪ੍ਰਵੀਨ ਟੋਨੀ ਸ਼ਰਮਾਂ ਨੇ ਜਨਮਦਿਨ ਮੌਕੇ 78ਵੀਂ ਵਾਰ ਖੂਨਦਾਨ ਕਰਕੇ ਲੋੜਵੰਦ ਮਰੀਜ਼ਾਂ ਦੀ ਮੱਦਦ ਕਰਨ ਦਾ ਸੁਨੇਹਾ ਦਿੱਤਾ।
ਇਹ ਜਾਣਕਾਰੀ ਦਿੰਦਿਆਂ ਸੰਜੀਵ ਪਿੰਕਾ ਨੇ ਦੱਸਿਆ ਕਿ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਹਰ ਖੁਸ਼ੀ ਖੂਨਦਾਨ ਕਰਕੇ ਸਾਂਝੀ ਕਰਦੇ ਹਨ।
ਇਸ ਮੌਕੇ ਸ਼ਹਿਰ ਦੇ ਉੱਘੇ ਸਰਜਨ ਡਾਕਟਰ ਤੇਜਿੰਦਰਪਾਲ ਸਿੰਘ ਰੇਖੀ ਨੇ ਕਿਹਾ ਕਿ ਹਰੇਕ ਇਨਸਾਨ ਨੂੰ ਲੋੜਵੰਦ ਮਰੀਜ਼ਾਂ ਦੀ ਮੱਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ ਕਿਉਂਕਿ ਇਸਦਾ ਕੋਈ ਕੋਈ ਬਦਲ ਨਹੀਂ ਜਿਸ ਮਰੀਜ਼ ਨੂੰ ਖੂਨ ਦੀ ਜ਼ਰੂਰਤ ਹੁੰਦੀ ਹੈ ਉਸ ਦੀ ਜਾਨ ਕਿਸੇ ਖੂਨਦਾਨੀ ਵਲੋਂ ਕੀਤੇ ਖੂਨਦਾਨ ਨਾਲ ਹੀ ਬਚਾਈ ਜਾ ਸਕਦੀ ਹੈ।
ਮੈਡੀਕਲ ਸਪੈਸਲਿਸਟ ਡਾਕਟਰ ਜਨਕ ਰਾਜ ਸਿੰਗਲਾ ਨੇ ਦੱਸਿਆ ਕਿ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਜਿੱਥੇ ਲੋਕਾਂ ਨੂੰ ਸਾਇਕਲਿੰਗ ਲਈ ਜਾਗਰੂਕ ਕਰਦੇ ਹਨ ਉੱਥੇ ਸਮਾਜਸੇਵੀ ਕੰਮਾਂ ਵਿੱਚ ਵੀ ਮੋਹਰੀ ਰੋਲ ਅਦਾ ਕਰਦੇ ਹਨ।
ਸਵੈਇੱਛਕ ਖੂਨਦਾਨੀ ਬਲਜੀਤ ਸ਼ਰਮਾਂ ਨੇ ਜਨਮਦਿਨ ਦਿਨ ਦੀ ਵਧਾਈ ਦਿੰਦਿਆਂ ਦੱਸਿਆ ਕਿ ਟੋਨੀ ਸ਼ਰਮਾਂ ਜੀ ਧਾਰਮਿਕ ਕੰਮਾਂ ਵਿੱਚ ਵੀ ਮੋਹਰੀ ਰੋਲ ਅਦਾ ਕਰਦੇ ਹਨ।
ਇਸ ਮੌਕੇ ਬਲੱਡ ਟਰਾਂਸਫਿਊਜਨ ਅਫਸਰ ਡਾਕਟਰ ਸ਼ਾਇਨਾ, ਮੈਡਮ ਸੁਨੈਨਾ,ਅਮਨ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here