
ਮਾਨਸਾ, 15 ਜਨਵਰੀ(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਛੇਵੀਂ ਜਮਾਤ ਦੀ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ 20 ਜਨਵਰੀ 2024 ਦਿਨ ਸ਼ਨੀਵਾਰ ਨੂੰ ਸਵੇਰੇ 11.30 ਵਜੇ ਤੋਂ 01.30 ਵਜੇ ਤੱਕ ਕਰਵਾਈ ਜਾ ਰਹੀ ਹੈ।
ਇਸ ਪ੍ਰੀਖਿਆ ਵਿੱਚ ਕਿਸੇ ਵੀ ਪ੍ਰਕਾਰ ਦਾ ਵਿਘਨ ਪੈਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਨ੍ਹਾਂ ਪ੍ਰੀਖਿਆ ਕੇਂਦਰਾਂ ਵਾਲੇ ਸਕੂਲਾਂ ਵਿੱਚ 20 ਜਨਵਰੀ 2024 ਨੂੰ ਇੱਕ ਦਿਨ ਦੀ ਛੁੱਟੀ (ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ) ਘੋਸ਼ਿਤ ਕੀਤੀ ਹੈ, ਤਾਂ ਜੋ ਟੈਸਟ ਦੇਣ ਵਾਲੇ ਪ੍ਰੀਖਿਆਰਥੀ ਸਹੀ ਢੰਗ ਨਾਲ ਪ੍ਰੀਖਿਆ ਦੇ ਸਕਣ। ਪ੍ਰੀਖਿਆ ਕੇਂਦਰ ਵਾਲੇ ਸਕੂਲਾਂ ਦਾ ਸਾਰਾ ਸਟਾਫ਼ ਆਮ ਦੀ ਤਰ੍ਹਾਂ ਸਕੂਲਾਂ ਵਿੱਚ ਹਾਜ਼ਰ ਰਹੇਗਾ।
ਹੁਕਮ ਵਿੱਚ ਦੱਸਿਆ ਹੈ ਕਿ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬੁਢਲਾਡਾ, ਸਸਸ ਸੈਕੰਡਰੀ ਸਕੂਲ (ਮੁੰਡੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਮਾਨਸਾ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਮਾਨਸਾ ਵਿਖੇ ਬਣਾਏ ਪ੍ਰੀਖਿਆ ਕੇਂਦਰਾਂ ’ਚ ਇਹ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾਵੇਗੀ।
ਇਹ ਹੁਕਮ 20 ਜਨਵਰੀ 2024 ਲਈ ਲਾਗੂ ਰਹੇਗਾ।
