ਪ੍ਰਸ਼ਾਂਤ ਕਿਸ਼ੋਰ ਬਣੇ ਕੈਪਟਨ ਦੇ ਜਰਨੈਲ, ਰਣਨੀਤੀਕਾਰ ਨੇ ਸੰਭਾਲੀ ਅਹਿਮ ਜ਼ਿੰਮੇਵਾਰੀ

0
106

ਚੰਡੀਗੜ੍ਹ 01,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਪ੍ਰਸ਼ਾਂਤ ਕਿਸ਼ੋਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਐਡਵਾਈਜ਼ਰ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ “ਪੰਜਾਬ ਦੇ ਲੋਕਾਂ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦੀ ਉਮੀਦ ਹੈ!”

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਟੀਮ ‘ਆਈ-ਪੈਕ’ ਫਿਲਹਾਲ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਤੇ ਤਾਮਿਲਨਾਡੂ ਵਿੱਚ ਡੀਐਮਕੇ ਦੀ ਚੋਣ ਮੁਹਿੰਮ ਦੀ ਯੋਜਨਾਬੰਦੀ ਦੀ ਜ਼ਿੰਮੇਵਾਰੀ ਸੰਭਾਲ ਰਹੀ ਹੈ।

ਇਸ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਆਂਧਰਾ ਪ੍ਰਦੇਸ਼ ਦੇ ਸੀਐਮ ਜਗਨਮੋਹਨ ਰੈਡੀ ਲਈ ਕੰਮ ਕਰ ਚੁੱਕੇ ਹਨ।

LEAVE A REPLY

Please enter your comment!
Please enter your name here