*ਪ੍ਰਸ਼ਾਂਤ ਕਿਸ਼ੋਰ ਲਾਉਣਗੇ ਕਾਂਗਰਸ ਦੀ ਡੁੱਬਦੀ ਬੇੜੀ ਪਾਰ! ਸੋਨੀਆ ਗਾਂਧੀ ਨਾਲ 3 ਦਿਨਾਂ ‘ਚ ਦੋ ਵਾਰ ਮੀਟਿੰਗ*

0
34

16,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼): ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਕਾਂਗਰਸ ਪਾਰਟੀ ਦੀ ਮੁੜ ਸੁਰਜੀਤੀ ਲਈ ਪੂਰੀ ਤਰ੍ਹਾਂ ਜੁਟੀ ਹੋਈ ਹੈ। ਹਾਲ ਹੀ ‘ਚ ਉਨ੍ਹਾਂ ਪਾਰਟੀ ਦੇ ਸੀਨੀਅਰ ਨੇਤਾਵਾਂ ਅਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਕੀਤੀ। ਇਸ ਮੁਲਾਕਾਤ ਦੇ 3 ਦਿਨ ਬਾਅਦ ਹੀ ਸੋਮਵਾਰ ਨੂੰ ਉਨ੍ਹਾਂ ਨੇ ਮੁੜ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਹੋਈ। ਇਸ ਮੀਟਿੰਗ ਵਿੱਚ ਪਾਰਟੀ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸੀ। ਕਰੀਬ 5 ਘੰਟੇ ਤੱਕ ਚੱਲੀ ਇਸ ਬੈਠਕ ‘ਚ ਕਈ ਅਹਿਮ ਗੱਲਾਂ ‘ਤੇ ਚਰਚਾ ਹੋਈ। ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ਵਿੱਚ ਪ੍ਰਸ਼ਾਂਤ ਕਿਸ਼ੋਰ ਦੀ ਕਾਂਗਰਸ ਪ੍ਰਧਾਨ ਨਾਲ ਇਹ ਦੂਜੀ ਮੁਲਾਕਾਤ ਸੀ।

ਮੀਟਿੰਗ ਵਿੱਚ ਮੌਜੂਦ ਸੀ ਪ੍ਰਿਅੰਕਾ ਗਾਂਧੀ ਵੀ

ਰਿਪੋਰਟ ਮੁਤਾਬਕ ਸੋਮਵਾਰ ਨੂੰ 10 ਜਨਪਥ ਸਥਿਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ‘ਤੇ ਹੋਈ ਇਸ ਬੈਠਕ ‘ਚ ਪ੍ਰਿਅੰਕਾ ਗਾਂਧੀ, ਅੰਬਿਕਾ ਸੋਨੀ, ਪੀ. ਚਿਦੰਬਰਮ, ਜੈਰਾਮ ਰਮੇਸ਼, ਕੇਸੀ ਵੇਣੂਗੋਪਾਲ ਤੇ ਰਣਦੀਪ ਸੁਰਜੇਵਾਲਾ ਵੀ ਮੌਜੂਦ ਰਹੇ। ਇੱਕ ਵਾਰ ਫਿਰ ਪ੍ਰਸ਼ਾਂਤ ਕਿਸ਼ੋਰ ਨੇ ਪਾਰਟੀ ਲਈ ਅੱਗੇ ਦੀ ਯੋਜਨਾ ਦੱਸੀ।

2024 ਦੀਆਂ ਚੋਣਾਂ ਦੀ ਤਿਆਰੀ

ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਨੇ 2024 ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਂਤ ਕਿਸ਼ੋਰ ਨੇ ਸ਼ਨੀਵਾਰ ਨੂੰ ਹੋਈ ਆਪਣੀ ਪਹਿਲੀ ਬੈਠਕ ‘ਚ ਪੂਰੀ ਯੋਜਨਾ ਪੇਸ਼ ਕੀਤੀ। ਉਨ੍ਹਾਂ ਨੇ ਕਾਂਗਰਸ ਨੂੰ 270 ਲੋਕ ਸਭਾ ਸੀਟਾਂ ‘ਤੇ ਧਿਆਨ ਦੇਣ ਲਈ ਕਿਹਾ। ਇਸ ਤੋਂ ਇਲਾਵਾ ਹੋਰ ਸੀਟਾਂ ‘ਤੇ ਵੀ ਗਠਜੋੜ ਬਣਾਉਣ ਦਾ ਸੁਝਾਅ ਦਿੱਤਾ ਗਿਆ ਹੈ।

ਰਿਪੋਰਟ ਮੁਤਾਬਕ ਪ੍ਰਸ਼ਾਂਤ ਕਿਸ਼ੋਰ ਦਾ ਮੰਨਣਾ ਹੈ ਕਿ ਕਾਂਗਰਸ ਨੂੰ ਉੱਤਰ ਪ੍ਰਦੇਸ਼, ਬਿਹਾਰ ਅਤੇ ਉੜੀਸਾ ਵਿੱਚ ਕਿਸੇ ਨਾਲ ਗਠਜੋੜ ਨਹੀਂ ਕਰਨਾ ਚਾਹੀਦਾ। ਇੱਥੇ ਪਾਰਟੀ ਨੂੰ ਇਕੱਲਿਆਂ ਹੀ ਚੋਣ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਪ੍ਰਸ਼ਾਂਤ ਕਿਸ਼ੋਰ ਨੇ ਪਾਰਟੀ ਹਾਈਕਮਾਂਡ ਨੂੰ ਗਠਜੋੜ ਲਈ ਤਾਮਿਲਨਾਡੂ, ਮਹਾਰਾਸ਼ਟਰ, ਝਾਰਖੰਡ ਤੇ ਪੱਛਮੀ ਬੰਗਾਲ ਵਰਗੇ ਰਾਜਾਂ ਦਾ ਵਿਕਲਪ ਸੁਝਾਇਆ ਹੈ।

ਕਾਂਗਰਸ ਚ ਸ਼ਾਮਲ ਹੋ ਸਕਦੇ ਪ੍ਰਸ਼ਾਂਤ ਕਿਸ਼ੋਰ

3 ਦਿਨਾਂ ਦੇ ਅੰਦਰ ਪ੍ਰਸ਼ਾਂਤ ਕਿਸ਼ੋਰ ਦੀ ਦੋ ਵਾਰ ਮੀਟਿੰਗ ਤੇ ਉਨ੍ਹਾਂ ਦੀ ਲਗਾਤਾਰ ਵਧਦੀ ਸਰਗਰਮੀ ਨੂੰ ਦੇਖਦਿਆਂ ਇਹ ਚਰਚਾ ਕੀਤੀ ਜਾ ਰਹੀ ਹੈ ਕਿ ਉਹ ਜਲਦੀ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਉਨ੍ਹਾਂ ਨੂੰ ਇਹ ਪੇਸ਼ਕਸ਼ ਵੀ ਕੀਤੀ ਗਈ ਹੈ। ਪਾਰਟੀ ਨਾ ਸਿਰਫ਼ ਉਸ ਨੂੰ ਆਪਣੇ ਨਾਲ ਜੋੜ ਕੇ ਆਪਣੀ ਰਣਨੀਤੀ ਵਰਤਣਾ ਚਾਹੁੰਦੀ ਹੈ, ਸਗੋਂ ਉਸ ਨੂੰ ਆਗੂ ਵਜੋਂ ਵੀ ਵਰਤਣਾ ਚਾਹੁੰਦੀ ਹੈ। ਪਾਰਟੀ ਨੇ ਇਸ ਸਬੰਧੀ ਉਨ੍ਹਾਂ ਨੂੰ ਜਾਣਕਾਰੀ ਵੀ ਦੇ ਦਿੱਤੀ ਹੈ।

LEAVE A REPLY

Please enter your comment!
Please enter your name here