
ਫਗਵਾੜਾ 17 ਫਰਵਰੀ (ਸਾਰਾ ਯਹਾਂ/ਸ਼ਿਵ ਕੌੜਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ 194ਵੀਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸ਼੍ਰੀ ਮਹਾਵੀਰ ਜੈਨ ਮਾਡਲ ਹਾਈ ਸਕੂਲ ਮਾਡਲ ਟਾਊਨ ਫਗਵਾੜਾ ਦੀ ਪ੍ਰਿੰਸੀਪਲ ਤਾਜਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਦਕਿ ਉਨ੍ਹਾਂ ਦੀ ਬੇਟੀ ਡਾ: ਜਸਜੀਵਨ ਕੌਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਲੋੜਵੰਦ ਔਰਤਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਵੰਡਿਆ ਅਤੇ ਬਲੱਡ ਬੈਂਕ ਵੱਲੋਂ ਸਮਾਜ ਸੇਵਾ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਪਿ੍ਰੰਸੀਪਲ ਤਾਜਪ੍ਰੀਤ ਕੌਰ ਨੇ ਬੱਚਿਆਂ ਨੂੰ ਸਿੱਖਿਅਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ’ਚ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਰਾਸ਼ਨ ਵੰਡਣ ਦੀ ਇਹ ਸੇਵਾ ਕਰੀਬ 16 ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ। ਜਿਸ ਵਿੱਚ ਸਮਾਜ ਸੇਵਕ ਰਜਿੰਦਰ ਸਿੰਘ ਕੋਛੜ (ਖੰਡ ਵਾਲੇ) ਰਮੇਸ਼ ਗਾਬਾ, ਰਮੇਸ਼ ਦੁੱਗਲ, ਮਨੀਸ਼ ਬੱਤਰਾ, ਤਾਰਾ ਚੰਦ ਚੁੰਬਰ, ਅਵਤਾਰ ਸਿੰਘ ਕੋਛੜ, ਰਾਜੀਵ ਕੁਮਰਾ, ਐਨ.ਆਰ.ਆਈ. ਸਤਪਾਲ ਵਰਮਾ, ਹਰਸ਼ ਵੀਰਜੀ ਛਾਬੜਾ, ਰਮਨ ਨਹਿਰਾ, ਸੋਨੀ ਦੁੱਗਲ, ਐਡਵੋਕੇਟ ਅੰਕਿਤ ਢੀਂਗਰਾ ਆਦਿ ਦਾ ਲਗਾਤਾਰ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਤਾਰਾ ਚੰਦ ਚੁੰਬਰ, ਕ੍ਰਿਸ਼ਨ ਕੁਮਾਰ, ਵੀ.ਪੀ. ਸਿੰਘ ਅਰੋੜਾ, ਜੁਨੇਸ਼ ਜੈਨ, ਰਮਨ ਨਹਿਰਾ, ਰਮੇਸ਼ ਗਾਬਾ ਆਦਿ ਹਾਜ਼ਰ ਸਨ।
