*ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ*

0
28

ਮਾਨਸਾ, 24 ਅਕਤੂਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਨਿਰਧਾਰਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਵਿਅਕਤੀ ਜਾਂ ਵਿਅਕਤੀਆਂ ਵੱਲੋਂ ਨਕਲ ਕਰਵਾਉਣ ਦੇ ਮੰਤਵ ਲਈ ਖੜੇ ਹੋਣ, ਨਾਅਰੇ ਲਗਾਉਣ ਅਤੇ ਕਾਨੂੰਨ ਅਤੇ ਵਿਵਸਥਾ ਵਿੱਚ ਨੁਕਸੇ ਅਮਨ ਪੈਦਾ ਕਰਨ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮ੍ਰਿਤਸਰ ਸਾਹਿਬ ਵੱਲੋਂ 27 ਅਕਤੂਬਰ 2024 ਨੂੰ ਮਾਨਸਾ ਸ਼ਹਿਰ ਦੇ ਵੱਖ-ਵੱਖ 8 ਸੈਂਟਰਾਂ ਵਿਖੇ ਵਾਰਡਨ ਅਤੇ ਮੈਟਰਨ ਪ੍ਰੀਖਿਆ ਲਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਕੂਲ ਆਫ਼ ਐਮੀਨੈਂਸ ਨੇੜੇ ਰੇਖੀ ਨਰਸਿੰਗ ਹੋਮ ਚਕੇਰੀਆਂ ਰੋਡ ਮਾਨਸਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੇੜੇ ਸਰਕਾਰੀ ਸਿਵਲ ਹਸਪਤਾਲ ਮਾਨਸਾ, ਸ. ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਿਰ ਸਕੂਲ ਜਵਾਹਕੇ ਰੋਡ ਮਾਨਸਾ, ਐਸ.ਡੀ.ਕੇ.ਐਲ. ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਬਲਾਕ-1 ਵਾਟਰ ਵਰਕਸ ਰੋਡ ਮਾਨਸਾ, ਐਸ.ਡੀ.ਕੇ.ਐਲ. ਡੀ.ਏ.ਵੀ. ਸੈਨਟੇਨਰੀ ਪਬਲਿਕ ਸਕੂਲ ਬਲਾਕ-2 ਵਾਟਰ ਵਰਕਸ ਰੋਡ ਮਾਨਸਾ, ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਬਲਾਕ-1, ਸਿਰਸਾ ਬਰਨਾਲਾ ਰੋਡ ਮਾਨਸਾ, ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਬਲਾਕ-2 ਸਿਰਸਾ ਬਰਨਾਲਾ ਰੋਡ ਮਾਨਸਾ ਅਤੇ ਮਾਤਾ ਸੁੰਦਰੀ ਗਰਲਜ਼ ਕਾਲਜ ਮਾਨਸਾ ਨਿਊ ਕੋਰਟ ਰੋਡ ਨੇੜੇ ਬਸ ਸਟੈਂਡ ਮਾਨਸਾ ਵਿਖੇ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਉਕਤ ਪ੍ਰੀਖਿਆ ਕੇਂਦਰਾਂ ਦੇ ਵਿੱਚ ਅਣਉਚਿੱਤ ਸਾਧਨਾਂ ਦਾ ਪ੍ਰਯੋਗ ਹੋਣ, ਪ੍ਰੀਖਿਆ ਸੈਂਟਰਾਂ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰਾਂ ਦੇ ਇੱਕਠੇ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਵੱਲੋਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆ ਦੀ ਪਵਿੱਤਰਤਾ ਅਤੇ ਅਨੁਸ਼ਾਸਨ ਨੂੰ ਭੰਗ ਕਰਨ ਦੀ ਕੋਸ਼ਿਸ ਕੀਤੀ ਜਾ ਸਕਦੀ ਹੈ। ਇਹ ਹੁਕਮ 27 ਅਕਤੂਬਰ 2024 ਲਈ ਲਾਗੂ ਰਹੇਗਾ।

LEAVE A REPLY

Please enter your comment!
Please enter your name here