*ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਖੇੜਾ ਰੋਡ ਵਿਖੇ ਕਰਵਾਇਆ 156ਵਾਂ ਮਹੀਨਾਵਾਰ ਸਮਾਗਮ*

0
10

ਫਗਵਾੜਾ 7 ਨਵੰਬਰ (ਸਾਰਾ ਯਹਾਂ/ਸਿਵ ਕੋੜਾ) ਪ੍ਰੇਮ ਨਗਰ ਸੇਵਾ ਸੁਸਾਇਟੀ ਖੇੜਾ ਰੋਡ ਫਗਵਾੜਾ ਵਲੋਂ ਸ. ਅਜੀਤ ਸਿੰਘ ਢਿੱਲੋਂ ਦੀ 16ਵੀਂ ਬਰਸੀ ਮੌਕੇ 156ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਵਰਗਵਾਸੀ ਢਿੱਲੋਂ ਦੇ ਪੁੱਤਰ ਨਵੀਨ ਢਿੱਲੋਂ ਅਤੇ ਪੋਤੇ ਅਰਸ਼ ਢਿੱਲੋਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਆਰੰਭਤਾ ਇਕ ਮਿਨਟ ਦਾ ਮੋਨ ਧਾਰਨ ਕਰਕੇ ਸਵਰਗਵਾਸੀ ਅਜੀਤ ਸਿੰਘ ਢਿੱਲੋਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਹੋਈ। ਉਪਰੰਤ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਦੱਸਿਆ ਕਿ ਉਹਨਾਂ ਦੇ ਪਿਤਾ ਉੱਘੇ ਸਮਾਜ ਸੇਵਕ ਹੋਣ ਦੇ ਨਾਤੇ ਹਰ ਲੋੜਵੰਦ ਦੀ ਸੰਭਵ ਮੱਦਦ ਲਈ ਹਮੇਸ਼ਾ ਤੱਤਪਰ ਰਹਿੰਦੇ ਸਨ। ਜਿਹਨਾਂ ਦੀ ਨਿੱਘੀ ਯਾਦ ਵਿਚ ਹਰ ਮਹੀਨੇ ਸੁਸਾਇਟੀ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਰਾਸ਼ਨ ਦੀ ਵੰਡ ਦਾ ਉਪਰਾਲਾ ਕੀਤਾ ਜਾਂਦਾ ਹੈ। ਨਵੀਨ ਢਿੱਲੋਂ ਨੇ ਭਰੋਸਾ ਦਿੱਤਾ ਕਿ ਸਰਦੀਆਂ ਦੇ ਮੌਸਮ ਵਿੱਚ ਲੋੜਵੰਦਾਂ ਨੂੰ ਕੰਬਲ ਅਤੇ ਬੂਟਾਂ ਦੇ ਜੋੜੇ ਵੀ ਭੇਂਟ ਕਰਨਗੇ। ਇਸ ਤੋਂ ਪਹਿਲਾਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਮੁੱਖ ਮਹਿਮਾਨ ਦਾ ਪਹੁੰਚਣ ’ਤੇ ਸਵਾਗਤ ਕੀਤਾ। ਸਮਾਗਮ ਦੇ ਪ੍ਰਬੰਧਕ ਅਤੇ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ 13 ਸਾਲਾਂ ਤੋਂ ਨਿਰੰਤਰ ਜਾਰੀ ਹੈ। ਜਿਸ ਵਿੱਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਮਿਲਦਾ ਹੈ। ਜੋ ਆਪਣੇ ਜੀਵਨ ਕਾਲ ਦੌਰਾਨ ਸਮਾਜ ਸੇਵਾ ਨੂੰ ਸਮਰਪਿਤ ਰਹੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਪ੍ਰੇਮ ਨਗਰ ਮੁਹੱਲੇ ਦੇ ਵਿਕਾਸ ਵਿਚ ਵੀ ਉਹਨਾਂ ਨੇ ਹਮੇਸ਼ਾ ਵੱਧ-ਚੜ੍ਹ ਕੇ ਯਤਨ ਕੀਤੇ। ਇਸ ਮੌਕੇ ਐਸ.ਸੀ. ਚਾਵਲਾ, ਕਿਰਪਾਲ ਸਿੰਘ, ਮਨੀਸ਼ ਕਨੌਜੀਆ, ਵੰਦਨਾ ਸ਼ਰਮਾ, ਰਵੀ ਕਾਂਤ ਸਹਿਗਲ, ਰਾਜਕੁਮਾਕ ਕਨੌਜੀਆ, ਸੁਰਿੰਦਰ ਸ਼ਰਮਾ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਪੰਕਜ ਰਾਵਤ ਆਦਿ ਹਾਜ਼ਰ ਸਨ।

NO COMMENTS