ਫਗਵਾੜਾ 9 ਜਨਵਰੀ (ਸਾਰਾ ਯਹਾਂ/ਸ਼ਿਵ ਕੌੜਾ) ਪ੍ਰੇਮ ਨਗਰ ਸੇਵਾ ਸੁਸਾਇਟੀ ਖੇੜਾ ਰੋਡ ਫਗਵਾੜਾ ਵਲੋਂ ਸ. ਅਜੀਤ ਸਿੰਘ ਢਿੱਲੋਂ ਦੀ ਯਾਦ ਵਿਚ 158ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਵਿਖੇ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਨ.ਆਰ.ਆਈ. ਹਰਵਿੰਦਰ ਸਿੰਘ ਸੰਧੂ ਸਾਬਕਾ ਪ੍ਰਧਾਨ ਲੋਕ ਸੇਵਾ ਦਲ ਅਤੇ ਨਵ ਨਿਯੁਕਤ ਵਾਰਡ ਕੌਂਸਲਰ ਪਰਵਿੰਦਰ ਕੌਰ ਰਘਬੋਤਰਾ ਨੇ ਸ਼ਿਰਕਤ ਕੀਤੀ। ਉਹਨਾਂ ਨੇ 20 ਲੋੜਵੰਦ ਪਰਿਵਾਰਾਂ ਦੀਆਂ ਔਰਤਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਦੀ ਹਾਜਰੀ ‘ਚ ਸਮਾਗਮ ਦੇ ਪ੍ਰਬੰਧਕ ਅਤੇ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ 13 ਸਾਲਾਂ ਤੋਂ ਨਿਰੰਤਰ ਜਾਰੀ ਹੈ। ਜਿਸ ਵਿੱਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਮਿਲਦਾ ਹੈ। ਜੋ ਆਪਣੇ ਜੀਵਨ ਕਾਲ ਦੌਰਾਨ ਸਮਾਜ ਸੇਵਾ ਨੂੰ ਸਮਰਪਿਤ ਰਹੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਪ੍ਰੇਮ ਨਗਰ ਮੁਹੱਲੇ ਦੇ ਵਿਕਾਸ ਵਿਚ ਵੀ ਉਹਨਾਂ ਨੇ ਹਮੇਸ਼ਾ ਵੱਧ-ਚੜ੍ਹ ਕੇ ਯਤਨ ਕੀਤੇ। ਸਮਾਗਮ ਦੌਰਾਨ ਸੁਸਾਇਟੀ ਦੇ ਵਿਛੜੇ ਸਾਥੀ ਸ਼੍ਰੀਮਾਨ ਬਹਾਦਰ ਨੂੰ ਦੋ ਮਿਨਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਬਿ੍ਰਜ ਮੋਹਨ ਪੁਰੀ, ਬਿ੍ਰਜ ਭੂਸ਼ਨ, ਮੋਹਨ ਲਾਲ ਤਨੇਜਾ, ਮਨੀਸ਼ ਕਨੌਜੀਆ, ਸੁਧਾ ਬੇਦੀ, ਐਸ.ਸੀ. ਚਾਵਲਾ, ਰਾਜਕੁਮਾਰ ਕਨੌਜੀਆ, ਰਵੀਕਾਂਤ ਸਹਿਗਲ ਆਦਿ ਹਾਜ਼ਰ ਸਨ।