ਫਗਵਾੜਾ 15 ਜਨਵਰੀ (ਸਾਰਾ ਯਹਾਂ/ਸ਼ਿਵ ਕੌੜਾ) ਪ੍ਰੇਮ ਨਗਰ ਸੇਵਾ ਸੁਸਾਇਟੀ ਵੱਲੋਂ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਉਪਰਾਲੇ ਸਦਕਾ ਮਾਘੀ ਮੌਕੇ ਵਾਰਡ ਨੰ: 21 ਅਧੀਨ ਸਥਾਨਕ ਖੇੜਾ ਰੋਡ ’ਤੇ ਸਬਜੀ ਦੀ ਰੇਹੜੀ ਲਗਾ ਕੇ ਮੁਹੱਲਾ ਪ੍ਰੇਮ ਨਗਰ, ਮਾਸਟਰ ਸਾਧੂ ਰਾਮ ਨਗਰ, ਗੁਰੂ ਨਾਨਕ ਪੁਰਾ ਅਤੇ ਖੇੜਾ ਰੋਡ ਦੇ ਵਸਨੀਕਾਂ ਤੇ ਰਾਹਗੀਰਾਂ ਨੂੰ ਸਬਜ਼ੀਆਂ ਬਿਲਕੁਲ ਫਰੀ ਵੰਡੀਆਂ ਗਈਆਂ। ਇਸ ਦੌਰਾਨ ਮਲਕੀਅਤ ਸਿੰਘ ਰਘਬੋਤਰਾ ਨੇ ਹਰੀਆਂ ਸਬਜੀਆਂ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਲੋਕਾਂ ਨੂੰ ਪੌਸ਼ਟਿਕ ਆਹਾਰ ਵਜੋਂ ਹਰੀਆਂ ਸਬਜ਼ੀਆਂ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕਰਨਾ ਹੈ। ਹਰੀਆਂ ਸਬਜ਼ੀਆਂ ਵਿਟਾਮਿਨਾਂ ਦਾ ਭੰਡਾਰ ਹੁੰਦੀਆਂ ਹਨ। ਉਹਨਾਂ ਦੱਸਿਆ ਕਿ ਅੱਜ ਚਾਰ ਕੁਇੰਟਲ ਸਬਜੀਆਂ ਦੀ ਫਰੀ ਵੰਡ ਕੀਤੀ ਗਈ ਹੈ। ਉਹਨਾਂ ਭਰੋਸਾ ਦਿੱਤਾ ਕਿ ਇਹ ਸੇਵਾ ਅੱਗੇ ਵੀ ਨਿਰੰਤਰ ਜਾਰੀ ਰਹੇਗੀ। ਸਬਜੀਆਂ ਵੰਡਣ ਦੀ ਸੇਵਾ ਮਲਅਕੀਤ ਸਿੰਘ ਰਘਬੋਤਰਾ ਤੋਂ ਇਲਾਵਾ ਮੋਹਨ ਲਾਲ ਤਨੇਜਾ, ਸੁਧਾ ਬੇਦੀ, ਵਿਜੇ ਕੁਮਾਰ ਅਤੇ ਸੁਸਾਇਟੀ ਦੇ ਅਹੁਦੇਦਾਰਾਂ ਵਲੋਂ ਨਿਭਾਈ ਗਈ।