ਫਗਵਾੜਾ 11 ਫਰਵਰੀ (ਸਾਰਾ ਯਹਾਂ/ਸ਼ਿਵ ਕੌੜਾ) ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ 648ਵੇਂ ਜਨਮ ਦਿਨ ਦੀ ਖੁਸ਼ੀ ਵਿਚ ਅੱਜ ਸਥਾਨਕ ਖੇੜਾ ਰੋਡ ਸਥਿਤ ਸੀਨੀਅਰ ਸਿਟੀਜਨ ਕੇਅਰ ਸੈਂਟਰ ਵਿਖੇ ਕੰਬਲਾਂ ਦੀ ਵੰਡ ਕੀਤੀ ਗਈ। ਇਸ ਸਬੰਧੀ ਆਯੋਜਿਤ ਸਮਾਗਮ ਦੀ ਪ੍ਰਧਾਨ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਵਲੋਂ ਕੀਤੀ ਗਈ। ਵਧੇਰੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਰਪ੍ਰਸਤ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਹੱਥੀਂ ਕਿਰਤ ਕਰਨ ਵਾਲੀਆਂ 25 ਮਿਹਨਤੀ ਔਰਤਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ ਹੈ। ਉਹਨਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਨੇ ਸਮਾਜ ਨੂੰ ਬਰਾਬਰਤਾ ਦਾ ਉਪਦੇਸ਼ ਦਿੱਤਾ ਹੈ। ਉਹਨਾਂ ਹਾਜਰੀਨ ਨੂੰ ਗੁਰੂ ਮਹਾਰਾਜ ਦੇ ਉਪਦੇਸ਼ਾਂ ‘ਤੇ ਚੱਲਣ ਲਈ ਵੀ ਪ੍ਰੇਰਿਆ। ਸਮਾਗਮ ਦੇ ਮੁੱਖ ਮਹਿਮਾਨ ਸੁਖਵਿੰਦਰ ਕੌਰ ਭਮਰਾ ਸਨ। ਅਖੀਰ ਵਿਚ ਸੁਸਾਇਟੀ ਦੇ ਸਕੱਤਰ ਸੁਰਿੰਦਰ ਪਾਲ ਨੇ ਸਮੂਹ ਹਾਜਰੀਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਜਨਤਾ ਸੇਵਾ ਸੰਮਤੀ ਦੇ ਪ੍ਰਧਾਨ ਵਿਪਨ ਖੁਰਾਣਾ, ਐਸ.ਸੀ. ਚਾਵਲਾ, ਰਾਮ ਲੁਭਾਇਆ, ਰਮੇਸ਼ ਬਹਿਲ, ਰਾਜਕੁਮਾਰ ਕਨੌਜੀਆ, ਰਵੀ ਕਾਂਤ ਸਹਿਗਲ, ਦਵਿੰਦਰ ਸਿੰਘ, ਮੋਹਨ ਸਿੰਘ ਤਨੇਜਾ, ਸਿਲਾਈ ਟੀਚਰ ਪਵਨਜੀਤ ਕੌਰ ਆਦਿ ਹਾਜਰ ਸਨ।