*ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਲਗਾਈ ਪਾਬੰਦੀ*

0
70

ਮਾਨਸਾ, 11 ਮਈ  (ਸਾਰਾ ਯਹਾਂ/ ਮੁੱਖ ਸੰਪਾਦਕ ) : ਜ਼ਿਲਾ ਮੈਜਿਸਟ੍ਰੇਟ ਸ਼੍ਰੀ ਜਸਪ੍ਰੀਤ ਸਿੰਘ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਹੋਵੇਗੀ। ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲੇ ਅੰਦਰ ਸਿਰਫ਼ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਵੱਲੋਂ ਦਿੱਤੀ ਗਈ ਪ੍ਰੀਸਕਰਿਪਸ਼ਨ ਸਲਿੱਪ ਤੋਂ ਬਿਨਾਂ ਪ੍ਰੈਗਾਬਲਿਨ 300 ਐਮ.ਜੀ. ਦੀ ਸੇਲ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਸੀ।  ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮਾਨਸਾ ਰਾਹੀਂ ਪ੍ਰਾਪਤ ਤਾਜ਼ਾ ਰਿਪੋਰਟ ਦੇ ਅਨੁਸਾਰ ਆਮ ਤੌਰ ’ਤੇ ਮਰੀਜ਼ ਨੂੰ ਉਸ ਦੇ ਹਾਲਾਤਾਂ ਦੇ ਅਧਾਰ ’ਤੇ ਪ੍ਰੈਗਾਬਲਿਨ ਦੀ ਡੋਜ਼ 25-150 ਐਮ.ਜੀ. ਤੱਕ ਲਿਖੀ ਜਾਂਦੀ ਹੈ। ਇਸ ਲਈ ਪਹਿਲਾਂ ਜਾਰੀ ਕੀਤੇ ਹੁਕਮ ਵਿੱਚ ਅੰਸ਼ਿਕ ਸੋਧ ਕਰਦੇ ਹੋਏ ਜ਼ਿਲਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਹੋਵੇਗੀ।  ਹੁਕਮ ਵਿੱਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਦਵਾਈ ਦੇਣ ਦੀ ਮਿਤੀ ਜ਼ਰੂਰ ਦਰਜ ਕੀਤੀ ਜਾਵੇ।  ਉਪਰੋਕਤ ਹੁਕਮ 31 ਮਈ 2022 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here