*ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਲਗਾਈ ਪਾਬੰਦੀ*

0
98

ਮਾਨਸਾ, 08 ਅਗਸਤ :(ਸਾਰਾ ਯਹਾਂ/ਬੀਰਬਲ ਧਾਲੀਵਾਲ):
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਰਿਸ਼ੀ ਪਾਲ ਸਿੰਘ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰੀਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇਗੀ ਅਤੇ ਦਵਾਈ ਦੇਣ ਦੀ ਮਿਤੀ ਦਰਜ ਕੀਤੀ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮਾਨਸਾ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਪ੍ਰੈਗਾਬਲਿਨ ਕੋਨਟੇਨਿੰਗ 300 ਐਮ.ਜੀ. ਕੈਪਸੂਲ ਦੀ ਆਮ ਲੋਕਾਂ ਵੱਲੋਂ ਗਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵੱਲੋਂ ਇਸ ਨੂੰ ਨਸ਼ੇ ਦੇ ਤੌਰ ’ਤੇ ਵਰਤਿਆ ਜਾ ਰਿਹਾ ਹੈ (ਸਿਗਨੇਚਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ)। ਉਨ੍ਹਾਂ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਇਸ ਦੀ ਸੇਲ ’ਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ ਆਮ ਤੌਰ ’ਤੇ ਮਰੀਜ਼ ਨੂੰ ਉਸ ਦੇ ਹਾਲਾਤਾਂ ਦੇ ਅਧਾਰ ’ਤੇ ਪ੍ਰੈਗਾਬਲਿਨ ਦੀ ਡੋਜ਼ 25-150 ਐਮ.ਜੀ. ਰੋਜ਼ਾਨਾ ਪ੍ਰੀਸਕਰਾਇਬ ਕੀਤੀ ਜਾਂਦੀ ਹੈ।
ਉਪਰੋਕਤ ਹੁਕਮ 30 ਸਤੰਬਰ 2023 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here