ਮਾਨਸਾ 28 ਅਕਤੂਬਰ (ਸਾਰਾ ਯਹਾਂ/ਵਿਨਾਇਕ ਸ਼ਰਮਾ) ਸ਼ਹਿਰ ਦੇ ਡੀ.ਏ.ਵੀ ਸਕੂਲ ਵਿੱਚ *ਵਿਜੀਲੈਂਸ ਜਾਗਰੂਕਤਾ ਸਪਤਾਹ* ਤਹਿਤ ਕਰਮਚਾਰੀ ਭਵਿੱਖ ਨਿਧੀ ਸੰਗਠਨ ਖੇਤਰੀ ਦਫਤਰ ਬਠਿੰਡਾ ਦੇ ਵੱਲੋਂ ਸਕੂਲ ਦੇ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਦੀ ਅਗਵਾਈ ਹੇਠ ਨਿਧੀ ਆਪਦੇ ਨੇੜੇ ਪ੍ਰੋਗਰਾਮ ਤਹਿਤ *ਵਿਦਿਆਰਥੀਆਂ ਲਈ ਇਮਾਨਦਾਰੀ ਦਾ ਸੱਭਿਆਚਾਰ*- 8ਵੀਂ ਤੋਂ 10ਵੀਂ ਜਮਾਤ ਦੇ ‘ਰਾਸ਼ਟਰ ਦੀ ਖੁਸ਼ਹਾਲੀ’ ਵਿਸ਼ੇ ‘ਤੇ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਸਾਰੇ ਵਿਦਿਆਰਥੀਆਂ ਵੱਲੋਂ ਬਹੁਤ ਹੀ ਆਕਰਸ਼ਕ ਪੋਸਟਰ ਬਣਾਏ ਗਏ। ਪੇਂਟਿੰਗ ਵਿੱਚ ਪਹਿਲਾ ਸਥਾਨ ਨੌਵੀਂ ਜਮਾਤ ਦੀ ਵਿਦਿਆਰਥਣ ਪ੍ਰਣਵੀ ਨੇ, ਦੂਜਾ ਸਥਾਨ ਦਸਵੀਂ ਜਮਾਤ ਦੀ ਵਿਦਿਆਰਥਣ ਕੋਮਲਦੀਪ ਨੇ ਅਤੇ ਤੀਜਾ ਸਥਾਨ ਅੱਠਵੀਂ ਜਮਾਤ ਦੀ ਵਿਦਿਆਰਥਣ ਚਾਂਦਨੀ ਨੇ ਹਾਸਲ ਕੀਤਾ। ਪਿ੍ੰਸੀਪਲ ਸ੍ਰੀ ਵਿਨੋਦ ਰਾਣਾ, ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਫੋਰਸਮੈਂਟ ਅਫ਼ਸਰ ਦੀਪਕ ਸਿੰਗਲਾ ਅਤੇ ਸੁਪਰਵਾਈਜ਼ਰ ਮਨੀਸ਼ ਕੁਮਾਰ ਵੱਲੋਂ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ |