*ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ*

0
128

07 ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼) ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ

 ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਨਿਟ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਹੋਵੇਗੀ। ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਚਾਰ ਵਿਧਾਨ ਸਭਾਵਾਂ ਦੀਆਂ ਉਪ ਚੋਣਾਂ ਹੋਣੀਆਂ ਹਨ। 

ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ। ਦੂਜੇ ਪਾਸੇ ਲੰਮੇ ਸਮੇਂ ਬਾਅਦ ਚੰਡੀਗੜ੍ਹ ਤੋਂ ਬਾਹਰ ਮੀਟਿੰਗ ਹੋਣ ਜਾ ਰਹੀ ਹੈ ਕਿਉਂਕਿ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਕੈਬਨਿਟ ਮੀਟਿੰਗ ਜ਼ਿਲ੍ਹਾ ਪੱਧਰ ‘ਤੇ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਇਹ ਮੀਟਿੰਗਾਂ ਹੋ ਚੁੱਕੀਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਇਹ ਮੀਟਿੰਗ ਪੀਏਪੀ ਜਲੰਧਰ ਵਿੱਚ ਹੋਵੇਗੀ। ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਪੰਜ ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ। ਇਸ ਤੋਂ ਪਹਿਲਾਂ 5 ਸਤੰਬਰ ਨੂੰ ਮੀਟਿੰਗ ਹੋਈ ਸੀ। ਇਸ ‘ਚ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਤੇ ਵੈਟ ਵਧਾ ਦਿੱਤਾ ਸੀ ਜਿਸ ਕਾਰਨ ਲੋਕਾਂ ਦੀਆਂ ਜੇਬਾਂ ‘ਤੇ ਬੋਝ ਪੈ ਰਿਹਾ ਸੀ। ਹਾਲਾਂਕਿ ਹੁਣ ਤਿਉਹਾਰਾਂ ਦਾ ਸੀਜ਼ਨ ਆਉਣ ਵਾਲਾ ਹੈ। ਅਜਿਹੇ ‘ਚ ਸਰਕਾਰ ਲੋਕਾਂ ਨੂੰ ਧਿਆਨ ‘ਚ ਰੱਖ ਕੇ ਹੀ ਬੈਠਕ ‘ਚ ਫੈਸਲੇ ਲਵੇਗੀ।

NO COMMENTS