*ਪੰਚਾਇਤੀ ਚੋਣ ਦੇ ਮੱਦੇਨਜ਼ਰ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕੇ ਕੇ ਚੱਲਣ ’ਤੇ ਮਨਾਹੀ ਦੇ ਹੁਕਮ ਜਾਰੀ*

0
41

ਮਾਨਸਾ, 26 ਸਤੰਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਜਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ’ਚ ਹੋਣ ਵਾਲੀ ਪੰਚਾਇਤੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮਾਨਸਾ ਦੇ ਸਾਰੇ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਹਥਿਆਰ ਚੁੱਕ ਕੇ ਚੱਲਣ ਦੀ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ।
ਹੁਕਮ ਵਿਚ ਕਿਹਾ ਗਿਆ ਹੈ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਮ ਪੰਚਾਇਤੀ ਚੋਣਾਂ-2024 ਦੇ ਮੱਦੇਨਜ਼ਰ ਪੰਜਾਬ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ, ਜਿਸ ਦੇ ਤਹਿਤ ਪੰਜਾਬ ਭਰ ਵਿਚ ਆਮ ਪੰਚਾਇਤੀ ਚੋਣਾਂ-2024 ਦੀ ਮਿਤੀ 15 ਅਕਤੂਬਰ, 2024 ਨਿਸ਼ਚਿਤ ਕੀਤੀ ਗਈ ਹੈ। ਇਹ ਆਮ ਵੇਖਣ ਵਿਚ ਆਇਆ ਹੈ ਕਿ ਚੋਣਾਂ ਦੌਰਾਨ ਝਗੜੇ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਸਲਾ ਲਾਇਸੰਸੀਆਂ ਨੂੰ ਆਪਣੇ ਆਪਣੇ ਹਥਿਆਰ ਚੁੱਕ ਕੇ ਚੱਲਣ ’ਤੇ ਪਾਬੰਦੀ ਲਗਾਉਣਾ ਅਤਿ ਜ਼ਰੂਰੀ ਹੈ ਤਾਂ ਜੋ ਕਿਸੇ ਕਿਸਮ ਦੀ ਘਟਨਾ ਨਾ ਵਾਪਰੇ।
ਇਹ ਹੁਕਮ ਆਦਰਸ਼ ਚੋਣ ਜ਼ਾਬਤਾ ਖ਼ਤਮ ਹੋਣ ਤੱਕ ਲਾਗੂ ਰਹੇਗਾ।

NO COMMENTS