ਮਾਨਸਾ 11,ਫਰਵਰੀ (ਸਾਰਾ ਯਹਾ /ਜਗਦੀਸ਼ ਬਾਂਸਲ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰ ਯੂਨੀਅਨ ਪੰਜਾਬ ਦੀ ਇੱਕ ਜਰੂਰੀ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਨਾਹਰ ਦੀ ਪ੍ਰਧਾਨਗੀ ਹੇਠ ਹੋਈ, ਇਸ ਮੀਟਿੰਗ ਦੌਰਾਨ ਪੈਨਸ਼ਨਰਾ ਨੂੰ ਪੇਸ਼ ਆਉਂਦਿਆ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਪ੍ਰਧਾਨ ਗੁਰਚਰਨ ਸਿੰਘ ਨਾਹਰ ਨੇ ਦੱਸਿਆ ਕਿ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 20 ਫਰਵਰੀ ਨੂੰ ਸਵੇਰੇ 11 ਵਜੇ ਦਫਤਰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵਿਖੇ ਹੋਵੇਗੀ,ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਸੂਬਾ ਭਰ ਤੋਂ ਪੈਨਸ਼ਨਰ ਸਾਥੀ ਭਾਗ ਲੈਣਗੇ।