ਪੰਜਾਬੀ, ਗਣਿਤ, ਸਾਇੰਸ, ਅੰਗਰੇਜ਼ੀ, ਸਮਾਜਿਕ ਸਿੱਖਿਆ ਅਤੇ ਹਿੰਦੀ ਵਿਸ਼ਿਆਂ ਦੇ ਨਵ-ਨਿਯੁਕਤ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ

0
33

ਬੁਢਲਾਡਾ 19 ਮਾਰਚ (ਸਾਰਾ ਯਹਾਂ /ਅਮਨ ਮਹਿਤਾ)– ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਵਿੱਚ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਜਿਲ੍ਹੇ ਦੇ ਵੱਖ-ਵੱਖ ਬਲਾਕਾਂ ‘ਚ ਪੰਜਾਬੀ, ਗਣਿਤ, ਸਾਇੰਸ, ਅੰਗਰੇਜ਼ੀ, ਸਮਾਜਿਕ ਸਿੱਖਿਆ ਅਤੇ ਹਿੰਦੀ ਵਿਸ਼ਿਆਂ ਦੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਅਧਿਆਪਕਾਂ ਦੀ ਚਾਰ ਦਿਨਾ ਸਿਖਲਾਈ ਵਰਕਸ਼ਾਪ ਸ਼ੁਰੂ ਹੋ ਗਈ ਹੈ। ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਵਿਸ਼ਿਆਂ ਦੇ ਨਵ-ਨਿਯੁਕਤ ਮਾਸਟਰ/ਮਿਸਟ੍ਰੈਸ ਸਿਖਲਾਈ ਵਰਕਸ਼ਾਪ ਦੇ ਪਹਿਲੇ ਦਿਨ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.)ਮਾਨਸਾ ਅਤੇ  ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਉਚੇਚੇ ਤੌਰ ‘ਤੇ ਨਵਨਿਯੁਕਤ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ। ਸੰਜੀਵ ਕੁਮਾਰ ਬਾਂਸਲ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.)ਮਾਨਸਾ ਅਤੇ ਜਗਰੂਪ ਭਾਰਤੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਾਨਸਾ ਜੀ ਦੀ ਦੇਖ-ਰੇਖ ‘ਚ ਸ਼ੁਰੂ ਹੋਈ ਉਕਤ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ, ਅਹਿਮਦਪੁਰ ਮਾਨਸਾ ਵਿਖੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ  ਨੇ ਨਵ-ਨਿਯੁਕਤ ਅਧਿਆਪਕਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਵਿਭਾਗ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਨ ਦੇ ਇਸ ਬਿਹਤਰੀਨ ਅਵਸਰ ਨੂੰ ਸਮੂਹ ਨਵ-ਨਿਯੁਕਤ ਅਧਿਆਪਕ ਇੱਕ ਸੁਨਹਿਰੀ ਯੁਗ ਵਿੱਚ ਬਦਲਣ ਲਈ ਆਪਣੀ ਪੂਰੀ ਤਾਕਤ ਲਗਾਉਣ। ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ, ਪ੍ਰਗਤੀ ਅਤੇ ਪ੍ਰਾਪਤੀਆਂ ਦੀ ਸੂਚੀ ਬਹੁਤ ਹੀ ਬਿਹਤਰੀਨ ਅਤੇ ਸ਼ਲਾਘਯੋਗ ਹੈ ਅਤੇ ਨਵ-ਨਿਯੁਕਤ ਅਧਿਆਪਕ ਸਕੂਲੀ ਸਿੱਖਿਆ ਨੂੰ ਹੋਰ ਵੀ ਵਧੀਆ ਮੁਕਾਮ ‘ਤੇ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਇਸੇ ਮੰਤਵ ਲਈ ਸਿੱਖਿਆ ਵਿਭਾਗ ਵੱਲੋਂ ਇੰਡਕਸ਼ਨ ਟਰੇਨਿੰਗ ਦੌਰਾਨ ਬਹੁਤ ਸਾਰੇ ਪੱਖਾਂ ਨੂੰ ਚਾਰ ਦਿਨਾਂ ਵਿੱਚ ਸਾਂਝਾਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਸਮਰੱਥਾ ਉਸਾਰੀ ਸਿਖਲਾਈ ਵਰਕਸ਼ਾਪ ਦਾ ਅਧਿਆਪਕਾਂ ਨੇ ਵੱਧ ਤੋਂ ਵੱਧ ਫਾਇਦਾ ਲੈਣਾ ਹੈ। ਉਹਨਾਂ ਸਮੂਹ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਵੇਕਲੀਆਂ ਪਹਿਲਕਦਮੀਆਂ ਕਰਨ ਲਈ ਵੀ ਉਤਸ਼ਾਹਿਤ ਕੀਤਾ। ਸਿਖਲਾਈ ਵਰਕਸ਼ਾਪ ਦੇ ਪਹਿਲੇ ਦਿਨ ਨਵ-ਨਿਯੁਕਤ ਅਧਿਆਪਕਾਂ ਨੂੰ ਸਕੂਲਾਂ ਦੀ ਸਵੇਰ ਦੀ ਸਭਾ, ਗੁਣਾਤਮਿਕ ਸਿੱਖਿਆ ਦੇ ਪ੍ਰੋਗਰਾਮ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’, ਸਕੂਲਾਂ ਵਿੱਚ ਵਧੀਆ ਨਤੀਜਿਆਂ ਲਈ ਚਲਾਏ ਜਾ ਰਹੇ ਮਿਸ਼ਨ ਸ਼ਤ-ਪ੍ਰਤੀਸ਼ਤ ਤਹਿਤ ਕੀਤੀਆਂ ਜਾਣ ਵਾਲੀਆਂ ਕਿਰਿਆਵਾਂ ਅਤੇ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ ਗਈ। ਨਵ-ਨਿਯੁਕਤ ਅਧਿਆਪਕਾਂ ਨੂੰ ਪੰਜਾਬ ਐਜੂਕੇਅਰ ਐਪ ਦੀ ਵਰਤੋਂ, ਸਕੂਲਾਂ ਵਿੱਚ ਵਿਦਿਆਰਥੀਆਂ ਦੇ ਬਡੀ ਗਰੁੱਪਾਂ ਦੀਆਂ ਕਿਰਿਆਵਾਂ, ਦੀਕਸ਼ਾ ਐਪ, ਇੰਗਲਿਸ਼ ਬੂਸ਼ਟਰ ਕਲੱਬਾਂ ਦੀਆਂ ਗਤਿਵਿਧੀਆਂ, ਉਡਾਨ ਪ੍ਰੋਜੈਕਟ ਤਹਿਤ ਭੇਜੀਆਂ ਜਾਚਣ ਵਾਲੀਆਂ ਸਲਾਈਡਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਸਮੂਹ  ਨਵ-ਨਿਯੁਕਤ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਜਿਵੇਂ ਕਿ ਨੈਸ਼ਨਲ ਅਚੀਵਮੈਂਟ ਸਰਵੇ, ਕੌਮੀ ਮੈਰਿਟ ਕਮ ਮੀਨਜ਼ ਵਜ਼ੀਫਾ ਪ੍ਰੀਖਿਆ, ਕੌਮੀ ਪ੍ਰਤਿਭਾ ਖੋਜ ਮੁਕਾਬਲਿਆਂ ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਮੁਕਾਬਲਿਆਂ ਦੀਆਂ ਤਿਆਰੀਆਂ ਸਬੰਧੀ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਦੱਸਿਆ ਜਾਵੇਗਾ। ਸਕੂਲਾਂ ਨੂੰ ਸਮਾਰਟ ਬਣਾਉਣ ਲਈ ਵਿਭਾਗ ਦੀਆਂ ਕੋਸ਼ਿਸ਼ਾਂ ਬਾਰੇ ਵੀ ਨਵ-ਨਿਯੁਕਤ ਅਧਿਆਪਕਾਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਵੇਗੀ।ਬਲਜਿੰਦਰ ਜੌੜਕੀਆ ਡੀ. ਐੱਮ ਅੰਗਰੇਜ਼ੀ / ਸਮਾਜਿਕ ਸਿੱਖਿਆ, ਤਰਸੇਮ ਸਿੰਘ ਡੀ. ਐੱਮ. ਸਾਇੰਸ, ਰੁਪਿੰਦਰ ਸਿੰਘ ਡੀ. ਐੱਮ. ਗਣਿਤ ਅਤੇ ਰਾਜ ਕਮਾਰ ਜੀ ਨਵ ਨਿਯੁਕਤ ਅਧਿਆਪਕ ਦੀ ਟ੍ਰੇਨਿੰਗ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ।

LEAVE A REPLY

Please enter your comment!
Please enter your name here