
ਚੰਡੀਗੜ੍ਹ 23 ਸਤੰਬਰ (ਸਾਰਾ ਯਹਾ/ਬਿਓਰੋ ਰਿਪੋਰਟ): ਖੇਤੀ ਬਿੱਲ ਖ਼ਿਲਾਫ਼ ਪੰਜਾਬ ਦੇ ਕਲਾਕਾਰਾਂ ਵਲੋਂ ਗੀਤਾਂ ਰਾਹੀਂ ਆਪਣਾ ਰੋਸ ਪ੍ਰਗਟਾਇਆ ਜਾ ਰਿਹਾ ਹੈ। ਗਾਇਕ ਸਿੱਪੀ ਗਿੱਲ ਨੇ ‘ਆਸ਼ਿਕ਼ ਮਿੱਟੀ ਦੇ’ ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ ‘ਅੱਖਾਂ ਖੋਲ੍ਹ’ ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।
ਪੰਜਾਬੀ ਗਾਇਕ ਖੇਤੀ ਬਿੱਲ ਦੇ ਖ਼ਿਲਾਫ਼ ਲਗਾਤਾਰ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਇੱਥੋਂ ਤੱਕ ਕਿ 25 ਸਤੰਬਰ ਨੂੰ ਪੰਜਾਬੀ ਗਾਇਕਾਂ ਵੱਲੋਂ ਖੇਤੀ ਬਿੱਲ ਖ਼ਿਲਾਫ਼ ਧਰਨਾ ਲਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਗਾਇਕ ਰਣਜੀਤ ਬਾਵਾ ਤੇ ਹਰਭਜਨ ਮਾਨ ਵਰਗੇ ਪੰਜਾਬੀ ਗਾਇਕ ਸ਼ਾਮਲ ਹੋਣਗੇ। ਇੱਥੋਂ ਤੱਕ ਕੀ ਗਾਇਕ ਸਿੱਧੂ ਮੂਸੇਵਾਲਾ,ਅੰਮ੍ਰਿਤ ਮਾਨ, ਕੋਰਲਾ ਮਾਨ, ਵੱਲੋਂ ਵੀ ਖੇਤੀ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਦੀ ਜਾਣਕਾਰੀ ਉਸ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਦਿੱਤੀ ਹੈ।

ਪੰਜਾਬੀ ਅਦਾਕਾਰਾਂ ਦੀ ਗੱਲ ਕਰੀਏ ਤਾਂ ਸਿੰਮੀ ਚਾਹਲ ਨੇ ਵੀ ਕਿਸਾਨਾਂ ਦੇ ਹੱਕ ਲਈ ਸੋਸ਼ਲ ਮੀਡੀਆ ਰਾਹੀਂ ਆਵਾਜ਼ ਚੁੱਕੀ ਹੈ। ਹੁਣ ਇਕ ਗੱਲ ਤਾ ਤੈਅ ਹੈ ਕਿ ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ਕਲਾਕਾਰ ਇਕਜੁੱਟ ਹੋਕੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।
