
ਮਾਮਲਾ -: ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਯੂ-ਟਿਊਬ ‘ਤੇ ਰਿਲੀਜ਼ ਕੀਤਾ ਗਾਣਾ ਮੇਰਾ ਕੀ ਕਸੂਰ ਵਿਵਾਦਾਂ ‘ਚ ਘਿਰ ਗਿਆ ਸੀ। ਇਸ ਗਾਣੇ ਕਾਰਨ ਰਣਜੀਤ ਬਾਵਾ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਾਰਨ ਪੁਲਿਸ ਸ਼ਿਕਾਇਤ ਦਰਜ ਕਰਵਾਈ ਗਈ ਸੀ । ਬੀਤੇ ਸ਼ਨੀਵਾਰ ਰਿਲੀਜ਼ ਹੋਏ ਇਸ ਗਾਣੇ ਨੂੰ ਲੈਕੇ ਇਲਜ਼ਾਮ ਹਨ ਕਿ ਇਸ ‘ਚ ਕੁਝ ਅਜਿਹੇ ਬੋਲ ਹਨ ਜੋ ਕਥਿਤ ਤੌਰ ‘ਤੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ।
