ਪੰਜਾਬੀ ਭਾਸ਼ਾ ਦੇ ਪ੍ਰਸਾਰ ਲਈ ‘ਜਨ ਚੇਤਨਾ ਰੈ*ਸਹਾਇਕ ਕਮਿਸ਼ਨਰ ਨੇ ‘ਜਨ ਸੁਣਵਾਈ ਕੈਂਪ’ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਲੀ’ ਦਾ ਆਯੋਜਨ*

0
11

ਮਾਨਸਾ, 15 ਫਰਵਰੀ (ਸਾਰਾ ਯਹਾਂ/  ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੇ ਆਦੇਸ਼ਾਂ ’ਤੇ ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਅਤੇ ਵਿਕਾਸ ਕਾਰਜਾਂ ਦੇ ਨਿਰੀਖਣ ਲਈ ਸਥਾਨਕ ਬੱਚਤ ਭਵਨ ਵਿਖੇ ‘ਜਨ ਸੁਣਵਾਈ ਕੈਂਪ’ ਦਾ ਆਯੋਜਨ ਕੀਤਾ।
ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਕਿਹਾ ਕਿ ‘ਜਨ ਸੁਣਵਾਈ ਕੈਂਪ’ ਆਯੋਜਿਤ ਕਰਨ ਦਾ ਮੰਤਵ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਕਰਨਾ ਹੈ ਜੋ ਕਿ ਪੰਜਾਬ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਇਸ ਦੌਰਾਨ ਨਿੱਜੀ ਤੌਰ ’ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਸਮਾਂ ਰਹਿੰਦਿਆਂ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਪ੍ਰਾਪਤ ਦਰਖ਼ਾਸਤਾਂ ਵਿਚੋਂ ਬਹੁਤੀਆਂ ਦਰਖ਼ਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਕੁਝ ਦਰਖ਼ਾਸਤਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਸਮਾਂਬੱਧ ਨਿਪਟਾਰੇ ਅਤੇ ਅਗਲੇਰੀ ਕਾਰਵਾਈ ਲਈ ਦਿੱਤੀਆਂ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੁਖਪਾਲ ਸਿੰਘ, ਕਾਰਜਸਾਧਕ ਅਫ਼ਸਰ ਸ੍ਰੀ ਬਿਪਨ ਕੁਮਾਰ, ਸੁਪਰਡੰਟ ਸ੍ਰੀ ਜਗਸੀਰ ਸਿੰਘ ਤੋ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

NO COMMENTS